ਰਾਜਾ ਵੜਿੰਗ ਖਿਲਾਫ ਬਿਆਨਬਾਜ਼ੀ ਕਰਨੀ ਧੀਮਾਨ ਨੂੰ ਪਈ ਮਹਿੰਗੀ, ਪਾਰਟੀ ‘ਚੋਂ ਕੱਢਿਆ

by jaskamal

ਨਿਊਜ਼ ਡੈਸਕ : ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖਿਲਾਫ ਬਿਆਨਬਾਜ਼ੀ ਕਰਨਾ ਅਮਰਗੜ੍ਹ ਤੋਂ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਮਹਿੰਗਾ ਪੈ ਗਿਆ ਹੈ । ਪਾਰਟੀ ਵਿਰੋਧੀ ਗਤੀਵਿਧੀਆਂ ਲਈ ਧੀਮਾਨ ਨੂੰ ਪਾਰਟੀ 'ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ । ਧੀਮਾਨ ਨੇ 2017 'ਚ ਅਮਰਗੜ੍ਹ ਤੋਂ ਚੋਣ ਜਿੱਤੀ ਜੋ ਕਿ ਕੈਪਟਨ ਦੇ ਖਿਲਾਫ ਅਤੇ ਸਿੱਧੂ ਦੇ ਹੱਕ 'ਚ ਸੀ। 

ਦਸ ਦਈਏ ਕਿ ਬੀਤੇ ਦਿਨ ਹੀ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਵੱਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਧੀਮਾਨ ਨੇ ਇੱਕ ਨਿੱਜੀ ਚੈਨਲ ਨਾਲ ਫੋਨ 'ਤੇ ਗੱਲਬਾਤ ਦੌਰਾਨ ਪ੍ਰਧਾਨਗੀ  'ਤੇ ਸਵਾਲ ਚੁੱਕੇ ਸਨ। 

More News

NRI Post
..
NRI Post
..
NRI Post
..