ਸ੍ਰੀ ਮੁਕਤਸਰ ਸਾਹਿਬ (ਪਾਇਲ): ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਸਿਵਲ ਸੁਰੱਖਿਆ ਜ਼ਾਬਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, 5 ਨਵੰਬਰ 2025 (ਇੱਕ ਦਿਨ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦਿਵਸ ਮੌਕੇ 'ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹੱਦ ਅੰਦਰ ਆਂਡੇ, ਮੀਟ ਦੀਆਂ ਦੁਕਾਨਾਂ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਗੁਰੂਪੁਰਬ ਦੇ ਮੱਦੇਨਜ਼ਰ ਕੋਟਕਪੂਰਾ ਰੋਡ 'ਤੇ ਲਗਾਏ ਜਾ ਰਹੇ ਲੰਗਰ ਦੇ ਪ੍ਰਬੰਧਕਾਂ ਦੀ ਲਿਖਤੀ ਬੇਨਤੀ 'ਤੇ ਜਾਰੀ ਕੀਤੇ ਗਏ ਹਨ। ਮੁਖ ਤੌਰ 'ਤੇ ਇਹ ਬਿਆਨ ਕੀਤਾ ਜਾਂਦਾ ਹੈ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।



