CM ਭਗਵੰਤ ਮਾਨ ਵਲੋਂ 16 ਅਪ੍ਰੈਲ ਨੂੰ ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖਬਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾ. ਅੰਬੇਡਕਰ ਜੀ ਦੀ ਜਯੰਤੀ ਮੌਕੇ ਜਲੰਧਰ ਪੁੱਜੇ। ਜਲੰਧਰ ਵਿਚ ਰਾਜ ਪੱਧਰੀ ਸਮਾਗਮ ਦੌਰਾਨ ਉਨ੍ਹਾਂ ਨੇ ਬਾਬਾ ਸਾਹਿਬ ਭੀਮ. ਰਾਓ. ਅੰਬੇਡਕਰ ਨੂੰ ਸ਼ਰਧਾਂਜਲੀ ਦਿੱਤੀ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬਿਜਲੀ ਦੇ ਮੁੱਦੇ 'ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇਕ ਵੱਡੀ ਖ਼ੁਸ਼ਖਬਰੀ ਮਿਲਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਮੁੱਦੇ 'ਤੇ ਫ਼ਾਈਨੈਂਸ਼ੀਅਲ ਡਿਸਆਰਡਰ ਨਹੀਂ ਹੋਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਮੁੱਦੇ 'ਤੇ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਜਦ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਸਰਕਾਰ ਕੀ ਕਾਰਵਾਈ ਕਰਨ ਜਾ ਰਹੀ ਅਤੇ ਉਨ੍ਹਾਂ ਕਿਹਾ ਕਿ ਜਲਦ ਹੀ ਸਾਧੂ ਸਿੰਘ ਧਰਮਸੋਤ ਜਲਦ ਹੀ ਨਾਰਮਲ ਸੈੱਲ ਤੋਂ ਸਪੈਸ਼ਲ ਸੈੱਲ ਮੰਗਦੇ ਹੋਏ ਨਜ਼ਰ ਆਉਣਗੇ।

ਈ. ਡੀ. ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕਰਨ ਬਾਰੇ ਉਨ੍ਹਾਂ ਨੇ ਚੁਟਕੀ ਲੈਂਦੇ ਹੋਏ ਕਿਹਾ ਕਿ ਈ. ਡੀ. ਆਪਣਾ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਆਪਣਾ ਕੰਮ ਕਰਨਾ ਵੀ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਜੋ ਕਰੇਗਾ ਉਹ ਹੀ ਭਰੇਗਾ।