ਲੋਕਾਂ ਨੂੰ ਮਿਲੀ ਵੱਡੀ ਰਾਹਤ, “ਸਰਕਾਰ” ਨੇ ਹਟਾਈਆਂ ਸਾਰੀਆਂ ਕੋਰੋਨਾ ਪਾਬੰਦੀਆਂ

by jaskamal

ਨਿਊਜ਼ ਡੈਸਕ (ਜਸਕਮਲ) : ਹਰਿਆਣਾ ’ਚ ਕੋਵਿਡ-19 ਮਹਾਮਾਰੀ ਕਾਰਨ ਕਾਫੀ ਸਮੇਂ ਤੋਂ ਪਾਬੰਦੀਆਂ ਝੱਲ ਰਹੇ ਲੋਕਾਂ ਨੂੰ ਸਰਕਾਰ ਨੇ ਰਾਹਤ ਦਿੱਤੀ ਹੈ। ਸਰਕਾਰ ਨੇ ਇਕ ਹੁਕਮ ਜਾਰੀ ਕਰ ਕੇ ਸੂਬੇ ’ਚ ਸਾਰੀਆਂ ਕੋਰੋਨਾ ਪਾਬੰਦੀਆਂ ਹਟਾ ਦਿੱਤੀਆਂ ਹਨ, ਪਰ ਹਾਲੇ ਵੀ ਕੋਰੋਨਾ ਲਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਪਵੇਗੀ। ਇਸਦੇ ਚੱਲਦਿਆਂ ਸੂਬਾ ਸਰਕਾਰ ਨੇ ਬਾਜ਼ਾਰਾਂ, ਸੰਸਥਾਵਾਂ ਤੇ ਦਫ਼ਤਰਾਂ ਆਦਿ ’ਤੇ ਲਾਈਆਂ ਪਾਬੰਦੀਆਂ ਵੀ ਹਟਾ ਦਿੱਤੀਆਂ ਹਨ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਵੀਟ ਰਾਹੀਂ ਲੋਕਾਂ ਨਾਲ ਸਾਂਝੀ ਕੀਤੀ ਹੈ।

https://twitter.com/cmohry/status/1493973688034627587?ref_src=twsrc%5Etfw%7Ctwcamp%5Etweetembed%7Ctwterm%5E1493973688034627587%7Ctwgr%5Ehb_2_8%7Ctwcon%5Es1_&ref_url=https%3A%2F%2Fjagbani.punjabkesari.in%2Fnational%2Fnews%2Fall-restrictions-of-corona-removed-in-haryana-1343133