ਭਾਰਤ ਪੁੱਜਣ ’ਤੇ ਹਾਕੀ ਟੀਮ ਦਾ ਸ਼ਾਨਦਾਰ ਸਵਾਗਤ !

by vikramsehajpal

ਚੰਡੀਗ੍ਹੜ (ਸਾਹਿਬ) - ਸ਼ਨਿੱਚਰਵਾਰ ਨੂੰ ਓਲੰਪਿਕ ਵਿਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਪੁਰਸ਼ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਟੀਮ ਸਮੇਤ ਪੈਰਿਸ ਤੋਂ ਭਾਰਤ ਪੁੱਜੇ। ਹਾਲਾਂਕਿ ਸਮਾਪਤੀ ਸਮਾਰੋਹ ਦੇ ਮੱਦੇਨਜ਼ਰ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਟੀਮ ਦੇ ਸਾਰੇ ਮੈਂਬਰ ਹਾਲੇ ਵਾਪਸ ਨਹੀਂ ਆਏ ਹਨ।

ਹਰਮਨਪ੍ਰੀਤ ਅਤੇ ਟੀਮ ਦੇ ਮੈਂਬਰਾਂ ਦਾ ਸਵੇਰੇ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਪਹੁੰਚਣ ਮੌਕੇ ਫੁੱਲ ਮਾਲਾਵਾਂ ਅਤੇ ਢੋਲ ਵਜਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਹਰਮਨਪ੍ਰੀਤ ਨੇ ਕਿਹਾ ‘‘ਸਾਨੂੰ ਹਰ ਤਰ੍ਹਾਂ ਦਾ ਸਮਰਥਨ ਮਿਲਿਆ ਹੈ ਮੈਂ ਸੱਚਮੁੱਚ ਧੰਨਵਾਦ ਕਰਨਾ ਚਾਹੁੰਦਾ ਹਾਂ, ਅਸੀਂ ਬਹੁਤ ਖੁਸ਼ ਅਤੇ ਮਾਣ ਮਹਿਸੂਸ ਕਰ ਰਹੇ ਹਾਂ।’’ ਇਸ ਮੌਕੇ ਟੀਮ ਦੇ ਮੈਂਬਰਾਂ ਨੇ ਭੰਗੜਾ ਵੀ ਪਾਇਆ।

More News

NRI Post
..
NRI Post
..
NRI Post
..