ਕੁਲਤਾਰ ਸਿੰਘ ਸੰਧਵਾਂ ਬਣੇ ਪੰਜਾਬ ਵਿਧਾਨ ਸਭਾ ਸਪੀਕਰ,ਭਗਵੰਤ ਮਾਨ ਨੇ ਦਿੱਤੀਆਂ ਸ਼ੁੱਭਕਾਮਨਾਵਾਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਕੁਲਤਾਰ ਸਿੰਘ ਸੰਧਵਾਂ ਨੂੰ ਵਿਧਾਨ ਸਭਾ ਦਾ ਸਪੀਕਰ ਚੁਣ ਲਿਆ ਗਿਆ ਹੈ। ਸਰਬ ਸੰਮਤੀ ਨਾਲ ਕੁਲਤਾਰ ਸਿੰਘ ਸੰਧਵਾਂ ਦੀ ਸਪੀਕਰ ਵਜੋਂ ਚੋਣ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ 19 ਤਾਰੀਖ਼ ਤੋਂ ਸ਼ੁਰੂ ਹੋਇਆ ਸੀ, ਜੋਕਿ 22 ਮਾਰਚ ਤੱਕ ਚਲੇਗਾ।