ਹੈਲੀਕਾਪਟਰ ਹਾਦਸੇ ‘ਚ ਇਕਲੌਤੇ ਬਚਣ ਵਾਲੇ ਗਰੁੱਪ ਕੈਪਟਨ ਵਰੁਣ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ

ਹੈਲੀਕਾਪਟਰ ਹਾਦਸੇ ‘ਚ ਇਕਲੌਤੇ ਬਚਣ ਵਾਲੇ ਗਰੁੱਪ ਕੈਪਟਨ ਵਰੁਣ ਸਿੰਘ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਤੋੜਿਆ ਦਮ

ਨਿਊਜ਼ ਡੈਸਕ (ਜਸਕਮਲ) : ਤਾਮਿਲਨਾਡੂ ਹੈਲੀਕਾਪਟਰ ਕਰੈਸ਼ ਦੇ ਇਕਲੌਤੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਦਾ ਹਸਪਤਾਲ ਵਿਖੇ ਜ਼ੇਰੇ ਇਲਾਜ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਬੇਂਗਲੁਰੂ ਦੇ ਕਮਾਂਡ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।

ਬੁੱਧਵਾਰ ਦੇ ਫੌਜੀ ਹੈਲੀਕਾਪਟਰ ਹਾਦਸੇ ‘ਚ ਜ਼ਖਮੀ ਕੈਪਟਨ ਵਰੁਣ ਸਿੰਘ ਨੂੰ 2020 ‘ਚ ਇਕ ਹਵਾਈ ਐਮਰਜੈਂਸੀ ਦੌਰਾਨ ਆਪਣੇ ਐਲਸੀਏ ਤੇਜਸ ਲੜਾਕੂ ਜਹਾਜ਼ ਨੂੰ ਬਚਾਉਣ ਲਈ ਇਸ ਸਾਲ ਦੇ ਸੁਤੰਤਰਤਾ ਦਿਵਸ ‘ਤੇ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ।