ਜੇਲ੍ਹ ‘ਚ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਇਕ ਵਾਰੀ ਫਿਰ ਮੰਗੀ ਪੈਰੋਲ

by mediateam

ਸਿਰਸਾ : ਦੋ ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ 'ਚ ਸੁਨਾਰੀਆ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਇਕ ਵਾਰੀ ਫਿਰ ਪੈਰੋਲ ਮੰਗੀ ਹੈ। ਉਸ ਨੇ ਇਸ ਵਾਰੀ ਅਜੀਬ ਕਾਰਨ ਦੱਸਿਆ ਹੈ। ਉਸ ਨੇ ਇਸ ਵਾਰੀ ਖੇਤੀਬਾੜੀ ਸਬੰਧੀ ਕੰਮਕਾਜ ਲਈ ਪੈਰੋਲ ਮੰਗੀ ਹੈ। ਜੇਲ੍ਹ ਪ੍ਰਸ਼ਾਸਨ ਨੇ ਇਸ ਸਬੰਧੀ ਇਕ ਤਰ੍ਹਾਂ ਨਾਲ ਉਸ ਦਾ ਪੱਖ ਲਿਆ ਹੈ। ਜੇਲ੍ਹ ਪ੍ਰਸ਼ਾਸਨ ਨੇ ਜੇਲ੍ਹ 'ਚ ਗੁਰਮੀਤ ਦੇ ਆਚਰਨ ਨੂੰ ਚੰਗਾ ਦੱਸਿਆ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਦੋ ਸਾਧਨੀਆਂ ਨਾਲ ਜਬਰ ਜਨਾਹ ਦੇ ਮਾਮਲੇ 'ਚ ਸੁਨਾਰੀਆ ਜੇਲ੍ਹ 'ਚ 20 ਸਾਲ ਕੈਦ ਦੀ ਸਜ਼ਾ ਕੱਟ ਰਿਹਾ ਹੈ। 

ਉਹ ਦੋ ਸਾਲਾਂ ਤੋਂ ਇਸ ਜੇਲ੍ਹ 'ਚ ਬੰਦ ਹੈ। ਗੁਰਮੀਤ ਨੇ ਪਿਛਲੇ ਸਾਲ ਦੇ ਅਖੀਰ 'ਚ ਵੀ ਪੈਰੋਲ ਮੰਗੀ ਸੀ। ਉਸ ਨੇ ਆਪਣੀ ਗੋਦ ਲਈ ਧੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਪੈਰੋਲ ਦੀ ਅਰਜ਼ੀ ਦਿੱਤੀ ਸੀ ਪਰ ਉਸ ਨੂੰ ਖਾਰਜ ਕਰ ਦਿੱਤਾ ਗਿਆ ਸੀ। ਗੁਰਮੀਤ ਰਾਮ ਰਹੀਮ ਕਿਸੇ ਵੀ ਤਰੀਕੇ ਨਾਲ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਹੈ। ਇਸ ਲਈ ਹੁਣ ਉਸ ਨੇ ਖੇਤੀਬਾੜੀ ਦੇ ਕੰਮਕਾਜ ਨੂੰ ਸੰਭਾਲਣ ਲਈ ਪੈਰੋਲ ਦੇਣ ਦੀ ਅਪੀਲ ਜੇਲ੍ਹ ਪ੍ਰਸ਼ਾਸਨ ਨੂੰ ਕੀਤੀ ਹੈ। ਜੇਲ੍ਹ ਪ੍ਰਸ਼ਾਸਨ ਨੇ ਸਿਰਸਾ ਦੇ ਡੀਸੀ ਅਤੇ ਪੁਲਿਸ ਸੁਪਰਡੈਂਟ ਨੂੰ ਚਿੱਠੀ ਭੇਜ ਕੇ ਇਸ ਮਾਮਲੇ 'ਚ ਉਨ੍ਹਾਂ ਦੀ ਸਲਾਹ ਮੰਗੀ ਹੈ।ਸੂਤਰਾਂ ਅਨੁਸਾਰ, ਜੇਲ੍ਹ ਸੁਪਰਡੈਂਟ ਰੋਹਤਕ ਵਲੋਂ ਡੀਸੀ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਗੁਰਮੀਤ ਸਿੰਘ ਦਾ ਜੇਲ੍ਹ 'ਚ ਆਚਰਨ ਵਧੀਆ ਹੈ ਅਤੇ ਉਸ ਨੇ ਕਿਸੇ ਵੀ ਤਰ੍ਹਾਂ ਦਾ ਕੋਈ ਅਪਰਾਧ ਨਹੀਂ ਕੀਤਾ। 

ਜ਼ਿਕਰਯੋਗ ਹੈ ਕਿ ਡੇਰਾ ਮੁਖੀ ਨੂੰ 25 ਅਗਸਤ 2017 ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਪੰਚਕੂਲਾ ਸਥਿਤ ਸੀਬੀਆਈ ਕੋਰਟ ਨੇ ਦੋਸ਼ੀ ਕਰਾਰ ਦਿੱਤਾ ਸੀ। ਉਸ ਨੂੰ ਅਦਾਲਤ ਨੇ ਦੋਨਾਂ ਮਾਮਲਿਆਂ 'ਚ 10-10 ਸਾਲ ਦੀਆਂ ਵੱਖ-ਵੱਖ ਯਾਨੀ ਕੁੱਲ੍ਹ 20 ਸਾਲ ਕੈਦ ਦੀ ਸਜ਼ਾ ਸੁਣਾਈ ਸੀ।

More News

NRI Post
..
NRI Post
..
NRI Post
..