ਗੁਰਪਤਵੰਤ ਸਿੰਘ ਪੰਨੂ ਨੇ ਨੌਜਵਾਨਾਂ ਨੂੰ ਦਿੱਤਾ ਪੈਸੇ ਦੇਣ ਦਾ ਲਾਲਚ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਟਕਪੁਰਾ 'ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਹੋਣ ਤੋਂ ਬਾਅਦ ਇਕ ਵਾਰ ਫਿਰ ਸਿੱਖ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਜੇਕਰ ਉਹ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿੰਦੇ ਹਨ ਤਾਂ ਉਨ੍ਹਾਂ ਨੂੰ 2.50 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਪੰਨੂ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਪੈਸੇ ਦੇਣ ਦਾ ਲਾਲਚ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਪ੍ਰਦੀਪ ਸਿੰਘ ਦੇ ਕਤਲ ਤੋਂ ਬਾਅਦ ਪੰਨੂ ਨੇ ਇਕ ਵੀਡੀਓ ਜਾਰੀ ਕੀਤੀ। ਜਿਸ 'ਚ ਉਸ ਨੇ ਪੰਜਾਬ ਦੇ ਨੌਜਵਾਨਾਂ ਨੂੰ ਭਗਕਾਉਂ ਦੀ ਕੋਸ਼ਿਸ਼ ਕੀਤੀ ਹੈ । ਪੰਨੂ ਨੇ ਕਿਹਾ ਕਿ ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜਾ ਦੇਣ ਵਾਲੇ ਨੌਜਵਾਨ ਨੂੰ SFJ ਵਲੋਂ 2.50 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ । ਪੰਨੂ ਨੇ ਕਿਹਾ ਕਿ ਪੰਜਾਬ ਦੇ ਲੋਕ ਗੁਲਾਮੀ 'ਚ ਜੀਅ ਰਹੇ ਹਨ, ਇਸ ਦਾ ਇਕੋ ਹੱਲ ਹੈ ਖਾਲਿਸਤਾਨ!