ਅੱਜ ਹੋਵੇਗਾ ਅੱਤਵਾਦ ਫੰਡਿੰਗ ਮਾਮਲੇ ਵਿੱਚ ਹਾਫਿਜ਼ ਸਈਦ ਦੀ ਸ਼ਮੂਲੀਅਤ ‘ਤੇ ਫ਼ੈਸਲਾ

by mediateam

ਲਾਹੌਰ (Nri Media) : ਅੱਤਵਾਦੀ ਰੋਕੂ ਅਦਾਲਤ (ਏਟੀਸੀ) ਨੇ ਜਮਾਤ ਉਦ ਦਾਵਾ ਦੇ ਮੁਖੀ ਅਤੇ 26/11 ਮੁੰਬਈ ਹਮਲੇ ਦੇ ਮਾਸਟਰਮਾਇੰਡ ਹਾਫਿਜ਼ ਸਈਦ ਦੇ ਵਿਰੁੱਧ ਅੱਤਵਾਦੀਆਂ ਨੂੰ ਫੰਡਿੰਗ ਨਾਲ ਜੁੜੇ ਮਾਮਲਿਆਂ ਵਿੱਚ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।ਡਾਨ ਨਿਊਜ਼ ਦੀ ਰਿਪੋਰਟ ਮੁਤਾਬਕ, ਏਟੀਸੀ ਜਸਟਿਸ ਅਰਸ਼ਦ ਹੁਸੈਨ ਭੱਟ ਸ਼ਨੀਵਾਰ(8 ਫ਼ਰਵਰੀ) ਨੂੰ ਦੋਵਾਂ ਮਾਮਲਿਆਂ ਵਿੱਚ ਫ਼ੈਸਲਾ ਸੁਣਾਉਣਗੇ।

ਜਾਣਕਾਰੀ ਲਈ ਦੱਸ ਦਈਏ ਕਿ ਅੱਤਵਾਦ ਰੋਕੂ ਵਿਭਾਗ (ਸੀਟੀਡੀ) ਦੀ ਲਾਹੌਰ ਅਤੇ ਗੁਜਰਾਂਵਾਲਾ ਸ਼ਾਖਾਵਾਂ ਵੱਲੋਂ ਦਾਖ਼ਲ ਕੀਤੇ ਗਏ ਸੀ। ਇਨ੍ਹਾਂ ਦੋਵਾਂ ਮਾਮਲਿਆਂ ਦੀ ਸੁਣਵਾਈ ਦੌਰਾਨ ਕੋਰਟ ਨੇ 23 ਗਵਾਹਾਂ ਦੇ ਬਿਆਨ ਦਰਜ ਕੀਤੇ ਸੀ।ਇਹ ਵੀ ਜ਼ਿਕਰ ਕਰ ਦਈਏ ਕਿ ਹਾਫਿਜ਼ ਨੂੰ ਲੰਘੇ ਸਾਲ ਜੁਲਾਈ ਸੀਟੀਡੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।