ਅਯੁੱਧਿਆ ਦੇ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਹਰ ਕੋਈ ਉਤਸ਼ਾਹਿਤ ਹੈ। ਇਸ ਵਿਸ਼ੇਸ਼ ਦਿਨ ਲਈ ਕੇਂਦਰ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਲਈ ਵਿਸ਼ੇਸ਼ ਐਲਾਨ ਕੀਤਾ ਹੈ।

22 ਜਨਵਰੀ ਨੂੰ ਰਾਮ ਮੰਦਰ ਵਿੱਚ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਸਰਕਾਰੀ ਮੁਲਾਜ਼ਮਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਕੇਂਦਰੀ ਦਫ਼ਤਰਾਂ ਵਿੱਚ ਦੁਪਹਿਰ 2.30 ਵਜੇ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।



