ਵੈਣਾਂ ‘ਚ ਤਬਦੀਲ ਹੋਈਆਂ ਖੁਸ਼ੀਆਂ; ਵਿਆਹ ਸਮਾਗਮ ਦੌਰਾਨ ਖੂਹ ‘ਚ ਡਿੱਗਣ ਨਾਲ 13 ਲੋਕਾਂ ਦੀ ਮੌਤ

by jaskamal

ਨਿਊਜ਼ ਡੈਸਕ (ਜਸਕਮਲ) : ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ 'ਚ ਇਕ ਵਿਆਹ ਦੀ ਰਸਮ ਨਿਭਾਉਂਦੇ ਸਮੇਂ ਖੂਹ 'ਚ ਡਿੱਗਣ ਕਾਰਨ 13 ਔਰਤਾਂ ਤੇ ਬੱਚਿਆਂ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਨੌਰੰਗੀਆ ਟੋਲਾ ਪਿੰਡ 'ਚ ਵਿਆਹ ਤੋਂ ਪਹਿਲਾਂ ਹਲਦੀ ਦੀ ਰਸਮ ਚੱਲ ਰਹੀ ਸੀ ਇਸ ਦੌਰਾਨ ਕੁਝ ਲੋਕ ਖੂਹ 'ਤੇ ਲੱਗੀ ਲੋਹੇ ਦੀ ਗਰਿੱਲ 'ਤੇ ਬੈਠੇ ਸਨ, ਟੁੱਟ ਗਈ, ਜਿਸ ਵਿਚ ਇਹ ਘਟਨਾ, ਜਿਸ 'ਚ ਘੱਟੋ-ਘੱਟ 10 ਲੋਕ ਜ਼ਖਮੀ ਵੀ ਹੋਏ ਹਨ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਐੱਸ ਰਾਜਲਿੰਗਮ ਨੇ ਦੱਸਿਆ ਕਿ ਕੁਝ ਔਰਤਾਂ ਤੇ ਬੱਚੇ ਲੋਹੇ ਦੀ ਗਰਿੱਲ 'ਤੇ ਬੈਠੇ ਸਨ ਅਤੇ ਇਸ ਦੇ ਅਚਾਨਕ ਟੁੱਟਣ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਨੇਬੂਆ ਨੌਰੰਗੀਆ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ 'ਚ ਹੋਈ ਇਸ ਘਟਨਾ 'ਚ ਘੱਟੋ-ਘੱਟ 10 ਲੋਕ ਜ਼ਖ਼ਮੀ ਵੀ ਹੋਏ ਹਨ। ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ 13 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਦੀ ਪਛਾਣ ਪੂਜਾ (19), ਸ਼ਸ਼ੀਕਲਾ (15), ਸ਼ਕੁੰਤਲਾ (35), ਮਮਤਾ ਦੇਵੀ (35), ਮੀਰਾ (25), ਪੂਜਾ (20), ਪਰੀ (1), ਜੋਤੀ (15), ਰਾਧਿਕਾ (16), ਸੁੰਦਰੀ (15), ਆਰਤੀ (10), ਪੱਪੀ (20) ਤੇ ਮਨੂ (18) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਰਾਜਲਿੰਗਮ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਇਸ ਘਟਨਾ ਨੂੰ ਦਿਲ ਦਹਿਲਾ ਦੇਣ ਵਾਲੀ ਦੱਸਿਆ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਸਥਾਨਕ ਪ੍ਰਸ਼ਾਸਨ ਹਰ ਸੰਭਵ ਮਦਦ ਦੀ ਪੇਸ਼ਕਸ਼ ਕਰ ਰਿਹਾ ਹੈ।

https://twitter.com/myogiadityanath/status/1494131601382404098?ref_src=twsrc%5Etfw%7Ctwcamp%5Etweetembed%7Ctwterm%5E1494131601382404098%7Ctwgr%5E%7Ctwcon%5Es1_&ref_url=https%3A%2F%2Fwww.tribuneindia.com%2Fnews%2Fnation%2F13-killed-after-falling-into-well-in-ups-kushinagar-at-marriage-function-370646
https://twitter.com/narendramodi/status/1494126421438267394?ref_src=twsrc%5Etfw%7Ctwcamp%5Etweetembed%7Ctwterm%5E1494126421438267394%7Ctwgr%5E%7Ctwcon%5Es1_&ref_url=https%3A%2F%2Fwww.tribuneindia.com%2Fnews%2Fnation%2F13-killed-after-falling-into-well-in-ups-kushinagar-at-marriage-function-370646