ਮਾਤਮ ‘ਚ ਬਦਲੀਆਂ ਖੁਸ਼ੀਆਂ, ਵਿਆਹ ਤੋਂ ਪਰਤ ਰਹੀ ਗੱਡੀ ਡਿੱਗੀ ਖੱਡ ‘ਚ, 14 ਲੋਕਾਂ ਦੀ ਮੌਤ

by jaskamal

ਨਿਊਜ਼ ਡੈਸਕ : ਉੱਤਰਾਖੰਡ ਦੇ ਚੰਪਾਵਤ ਜ਼ਿਲ੍ਹੇ ’ਚ ਦਰਦਨਾਕ ਹਾਦਸਾ ਵਾਪਰਿਆ ਹੈ। ਚੰਪਾਵਤ ਜ਼ਿਲ੍ਹੇ ’ਚ ਸੁਖੀਢਾਂਗ ਰੀਠਾ ਸਾਹਿਬ ਰੋਡ ਨੇੜੇ ਇਕ ਵਾਹਨ ਬੇਕਾਬੂ ਹੋ ਕੇ ਖੱਡ ’ਚ ਡਿੱਗ ਗਿਆ। ਇਸ ਹਾਦਸੇ ਵਿਚ 14 ਲੋਕਾਂ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਵਾਹਨ ’ਚ ਸਵਾਰ ਸਾਰੇ ਲੋਕ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ।

ਕੁਮਾਊਂ ਦੇ ਡੀਆਈਜੀ ਨਿਲੇਸ਼ ਆਨੰਦ ਭਰਣੇ ਨੇ ਦੱਸਿਆ ਕਿ ਹਾਦਸਾ ਸੁਖੀਢਾਂਗ-ਰੀਠਾ ਸਾਹਿਬ ਰੋਡ ’ਤੇ ਵਾਪਰਿਆ। ਇਕ ਵਾਹਨ ਖੱਡ ’ਚ ਡਿੱਗ ਗਿਆ। ਇਸ ਹਾਦਸੇ ’ਚ ਵਾਹਨ ’ਚ ਸਵਾਰ 14 ਲੋਕਾਂ ਦੀ ਮੌਤ ਹੋ ਗਈ। ਹਾਦਸਾ ਮੰਗਲਵਾਰ ਤੜਕੇ ਉਸ ਸਮੇਂ ਵਾਪਰਿਆ, ਜਦੋਂ ਸਾਰੇ ਲੋਕ ਇਕ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ।

ਹਾਦੇਸ ਦੀ ਸੂਚਨਾ ਮਿਲਣ ’ਤੇ ਪੁਲਸ ਤੇ ਬਚਾਅ ਟੀਮ ਮੌਕੇ ’ਤੇ ਪਹੁੰਚੀ ਤੇ ਰਾਹਤ-ਬਚਾਅ ਦਾ ਕੰਮ ਸ਼ੁਰੂ ਕੀਤਾ ਹੈ। ਜਾਣਕਾਰੀ ਮੁਤਾਬਕ ਹਾਲੇ ਤੱਕ 14 ਲਾਸ਼ਾਂ ਨੂੰ ਖੱਡ ’ਚੋਂ ਬਾਹਰ ਕੱਢਿਆ ਗਿਆ ਹੈ। ਇਸ ਹਾਦਸੇ ਵਿਚ 2 ਲੋਕਾਂ ਗੰਭੀਰ ਰੂਪ ਨਾਲ ਜ਼ਖਮੀ ਦੱਸੇ ਗਏ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।