ਪੰਜ ਸੂਬਿਆਂ ‘ਚ ਕਾਂਗਰਸ ਦੀ ਕਾਰਗੁਜ਼ਾਰੀ ਬਾਰੇ ਹਰੀਸ਼ ਰਾਵਤ ਨੇ ਦਿੱਤਾ ਵੱਡਾ ਬਿਆਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਦੇਸ਼ ਦੇ ਪੰਜ ਸੂਬਿਆਂ 'ਚ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਇਸ ਦੌਰਾਨ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਨੇਤਾ ਹਰੀਸ਼ ਰਾਵਤ ਨੇ ਕਿਹਾ ਹੈ ਕਿ ਉੱਤਰ ਪ੍ਰਦੇਸ਼ ਨੂੰ ਛੱਡ ਕੇ ਬਾਕੀ ਚਾਰ ਸੂਬਿਆਂ 'ਚ ਕਾਂਗਰਸ ਪੂਰਨ ਬਹੁਮਤ ਨਾਲ ਸਰਕਾਰ ਬਣਾ ਰਹੀ ਹੈ।

ਉੱਤਰ ਪ੍ਰਦੇਸ਼ 'ਚ ਅਜੇ ਦੋ ਪੜਾਵਾਂ 'ਚ ਵੋਟਾਂ ਪੈਣੀਆਂ ਹਨ। ਉਥੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਵੀ ਚੋਣ ਪ੍ਰਚਾਰ ਕਰ ਚੁੱਕੇ ਹਨ। ਲਾਲੜੂ ਵਾਪਸ ਪਰਤੇ ਰਾਵਤ ਨੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਦੇ ਘਰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਯੂਕਰੇਨ ਮੁੱਦੇ ਨੂੰ ਰਾਸ਼ਟਰੀ ਸੰਕਟ ਮੰਨਦੇ ਹੋਏ ਕਿਹਾ ਕਿ ਭਾਰਤੀਆਂ ਨੂੰ ਜਲਦੀ ਸੁਰੱਖਿਅਤ ਵਾਪਸ ਲਿਆਂਦਾ ਜਾਵੇ।