ਧਾਰਮਿਕ ਸੇਵਾ ਪੂਰੀ ਕਰਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨਤਮਸਤਕ ਹੋਏ ਹਰਜੋਤ ਸਿੰਘ ਬੈਂਸ

by nripost

ਅੰਮ੍ਰਿਤਸਰ (ਰਾਘਵ): ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਪੂਰੀ ਕਰਨ ਉਪਰੰਤ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਕੜਾਹ ਪ੍ਰਸਾਦ ਦੀ ਦੇਗ ਕਰਵਾਈ ਤੇ ਇਲਾਹੀ ਬਾਣੀ ਦਾ ਸਰਵਣ ਕੀਤਾ।

ਇਸ ਦੌਰਾਨ ਹਰਜੋਤ ਬੈਂਸ ਨੇ ਕਿਹਾ ਕਿ ਪੰਜ ਸਿੰਘ ਸਹਿਬਾਨ ਦੇ ਆਦੇਸ਼ ਮੁਤਾਬਕ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ, ਗੁਰਦੁਆਰਾ ਕੋਥਾ ਸਾਹਿਬ ਪਾਤਸ਼ਾਹੀ ਨੌਵੀਂ ਬੱਲਾਂ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਦੇ ਰਸਤਿਆਂ ਦੀ ਸਾਫ ਸਫਾਈ ਤੇ ਬਿਹਤਰੀ ਵਾਸਤੇ ਉਨ੍ਹਾਂ ਨੇ ਆਪਣੇ ਅਖਤਿਆਰੀ ਫੰਡਾਂ ਵਿਚੋਂ 20 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਬਤੌਰ ਮੰਤਰੀ ਇਕ ਮਹੀਨੇ ਦੀ ਤਨਖਾਹ ਭੇਟ ਕਰਨ ਦਾ ਪ੍ਰਣ ਲਿਆ ਹੈ।

More News

NRI Post
..
NRI Post
..
NRI Post
..