ਫਰਾਰ ਹੋਏ ਅੰਮ੍ਰਿਤਪਾਲ ਦੀ ਪਤਨੀ ਦੇ ਹੱਕ ‘ਚ ਆਏ ਅਕਾਲ ਤਖ਼ਤ ਦੇ ਜੱਥੇਦਾਰ ਹਰਪ੍ਰੀਤ ਸਿੰਘ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਪੁਲਿਸ ਵਲੋਂ ਫਰਾਰ ਹੋਏ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਰੋਕ ਲਿਆ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਅਕਾਲ ਤਖ਼ਤ ਦੇ ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਰਨਦੀਪ ਕੌਰ ਨੇ ਹੱਕ 'ਚ ਕਿਹਾ ਕਿ ਉਨ੍ਹਾਂ ਨੂੰ ਸਮਝ ਨਹੀ ਆ ਰਹੀ ਕਿ ਸਰਕਾਰਾਂ ਅਜਿਹਾ ਕਿਉ ਕਰ ਰਹੀਆਂ ਹਨ । ਅੰਮ੍ਰਿਤਪਾਲ ਦੀ ਪਤਨੀ ਕੋਲੋਂ ਪੰਜਾਬ ਪੁਲਿਸ ਪਹਿਲਾਂ ਵੀ ਪੁੱਛਗਿੱਛ ਕਰ ਚੁੱਕੀ ਹੈ। ਫਿਰ ਹੁਣ ਉਸ ਨੂੰ ਏਅਰਪੋਰਟ 'ਤੇ ਰੋਕਣਾ ਗਲਤ ਹੈ । ਉਨ੍ਹਾਂ ਨੇ ਕਿਹਾ ਕਿਰਨਦੀਪ ਕੌਰ ਇੱਕ ਬ੍ਰਿਟਿਸ਼ ਨਾਗਰਿਕ ਹੈ ,ਜੇਕਰ ਸਰਕਾਰ ਨੂੰ ਲੱਗਦਾ ਕਿ ਉਸ ਕੋਲ ਕੁਝ ਪੁੱਛਣਾ ਹੈ ਤਾਂ ਸਤਿਕਾਰ ਨਾਲ ਉਸ ਦੇ ਘਰ ਜਾ ਕੇ ਪੁੱਛਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਪੁਲਿਸ ਵਲੋਂ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ ਰੋਕਿਆ ਗਿਆ ਸੀ। ਜਿਸ ਤੋਂ ਬਾਅਦ ਕਾਫੀ ਸਮੇ ਤੱਕ ਉਸ ਕੋਲੋਂ ਪੁੱਛਗਿੱਛ ਕੀਤੀ ਗਈ । ਕਿਰਨਦੀਪ ਕੌਰ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਵਾਸ਼ਪ ਪਿੰਡ ਜੱਲੂਪੁਰ ਜਾਣ ਲਈ ਕਿਹਾ ਗਿਆ। ਦੱਸ ਦਈਏ ਕਿ ਕਿਰਨਦੀਪ ਕੌਰ ਬੀਤੀ ਦਿਨੀਂ ਲੰਡਨ ਚੱਲੀ ਸੀ। ਅਜਨਾਲਾ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ । ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਹਾਲੇ ਵੀ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ।