
ਹਿਸਾਰ (ਰਾਘਵ) : ਹਰਿਆਣਾ 'ਚ ਅਪਰਾਧ ਦਾ ਗ੍ਰਾਫ ਵਧਦਾ ਜਾ ਰਿਹਾ ਹੈ, ਜਿੱਥੇ ਹਿਸਾਰ ਜ਼ਿਲੇ ਦੇ ਸਤਰੋਡ ਕੈਂਟ ਨੇੜੇ ਮਸਤਨਾਥ ਕਾਲੋਨੀ 'ਚ 9ਵੀਂ ਜਮਾਤ ਦੇ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।
ਮ੍ਰਿਤਕ ਵਿਦਿਆਰਥੀ ਦੀ ਪਛਾਣ ਦੀਕਸ਼ਿਤ ਵਜੋਂ ਹੋਈ ਹੈ। ਸਾਥੀ ਵਿਦਿਆਰਥੀ ਨੇ ਦੀਕਸ਼ਿਤ ਦੇ ਪੇਟ 'ਚ ਦੋ ਗੋਲੀਆਂ ਮਾਰੀਆਂ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਤਲ ਕਾਂਡ ਦਾ ਮੁੱਖ ਮੁਲਜ਼ਮ ਵੀ ਨੌਵੀਂ ਜਮਾਤ ਦਾ ਵਿਦਿਆਰਥੀ ਦੱਸਿਆ ਜਾਂਦਾ ਹੈ। ਵਿਦਿਆਰਥੀ ਨੂੰ ਗੋਲੀ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਪੂਰੇ ਮਾਮਲੇ ਦੀ ਜਾਂਚ 'ਚ ਜੁਟੀ ਹੋਈ ਹੈ। ਪੁਲਸ ਦੋਸ਼ੀ ਵਿਦਿਆਰਥੀ ਦੀ ਭਾਲ ਕਰ ਰਹੀ ਹੈ।