ਹਰਿਆਣਾ : ਫੈਕਟਰੀ ‘ਚ ਅਮੋਨੀਆ ਗੈਸ ਲੀਕ, ਇਲਾਕਾ ਵਾਸੀਆਂ ਨੂੰ ਸਾਹ ਲੈਣ ‘ਚ ਦਿੱਕਤ, ਕਈ ਹਸਪਤਾਲ ਦਾਖਲ

by jaskamal

ਨਿਊਜ਼ ਡੈਸਕ : ਹਰਿਆਣਾ ਦੇ ਝੱਜਰ 'ਚ ਇਕ ਫੈਕਟਰੀ 'ਚੋਂ ਅਮੋਨੀਆ ਗੈਸ ਲੀਕ ਹੋਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਹਾਦਸੇ ਤੋਂ ਬਾਅਦ ਕਈ ਲੋਕਾਂ ਨੂੰ ਸਾਹ ਲੈਣ 'ਚ ਤਕਲੀਫ਼ ਹੋਣ ਲੱਗੀ। ਕੁਝ ਲੋਕਾਂ ਨੇ ਉਲਟੀਆਂ ਦੀ ਸ਼ਿਕਾਇਤ ਵੀ ਕੀਤੀ। ਇਸ ਤੋਂ ਬਾਅਦ ਕਈ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ। ਫੈਕਟਰੀ ਦੇ ਪੂਰੇ ਸਟਾਫ ਨੂੰ ਬਾਹਰ ਕੱਢ ਲਿਆ ਗਿਆ ਹੈ। ਇਹਤਿਆਤ ਵਜੋਂ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ। ਵਾਯੂਮੰਡਲ 'ਚ ਫੈਲੀ ਗੈਸ ਨੂੰ ਕਾਬੂ ਕਰਨ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੋਂ ਮੌਕੇ 'ਤੇ ਹੀ ਪਾਣੀ ਦਾ ਛਿੜਕਾਅ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਕੈਚੂ ਬਣਾਉਣ ਵਾਲੀ ਫੈਕਟਰੀ ਦੀ ਟੈਂਕੀ ਦੇ ਪਾਈਪ 'ਚੋਂ ਅਮੋਨੀਆ ਗੈਸ ਲੀਕ ਹੋ ਗਈ। ਘਟਨਾ ਤੋਂ ਬਾਅਦ ਪੁਲਸ-ਪ੍ਰਸ਼ਾਸ਼ਨ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।