ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪਾਣੀ ਦੀ ਕਿੱਲਤ ਨੂੰ ਲੈ ਕੇ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਹੈ ਭਾਵੇਂ ਹਰਿਆਣਾ ਖੁਦ ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ ਪਰ ਇਸ ਦੇ ਬਾਵਜੂਦ ਦਿੱਲੀ ਨੂੰ ਉਸ ਦੇ ਹਿੱਸੇ ਦਾ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦਿੱਲੀ ਜਲ ਬੋਰਡ ਨੇ ਸੁਪਰੀਮ ਕੋਰਟ 'ਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ ਤਾਂ ਇਹ ਸਾਬਤ ਹੋਇਆ ਹੈ ਕਿ ਹਰਿਆਣਾ ਦੇ ਮੂਨਕ ਹੈੱਡਵਰਕਸ ਤੋਂ ਦਿੱਲੀ ਨੂੰ ਉਸ ਦੇ ਹਿੱਸੇ ਦੇ 719 ਕਿਊਸਿਕ ਦੇ ਮੁਕਾਬਲੇ 1049 ਕਿਊਸਿਕ ਤੋਂ ਵੱਧ ਪਾਣੀ ਛੱਡਿਆ ਜਾ ਰਿਹਾ ਹੈ ਪਰ ਦਿੱਲੀ ਸਰਕਾਰ ਗਲਤ ਬਿਆਨਬਾਜ਼ੀ ਕਰਕੇ ਮਾੜੀ ਰਾਜਨੀਤੀ ਕਰ ਰਿਹਾ ਹੈ, ਜੋ ਕਿ ਮੰਦਭਾਗਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਮੁੱਦਿਆਂ 'ਤੇ ਰਾਜਨੀਤੀ ਕਰਨ ਦੀ ਬਜਾਏ, ਦਿੱਲੀ ਸਰਕਾਰ ਨੂੰ ਪੰਜਾਬ ਸਰਕਾਰ ਨੂੰ ਜਲਦ ਤੋਂ ਜਲਦ ਹਰਿਆਣਾ ਦੇ ਜਾਇਜ਼ ਹਿੱਸੇ ਦਾ ਪਾਣੀ ਦੇਣ ਲਈ ਮਨਾਉਣਾ ਚਾਹੀਦਾ। ਜਿਸ ਦਿਨ ਪੰਜਾਬ, ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪੂਰਾ ਪਾਣੀ ਦੇ ਦੇਵੇਗਾ, ਉਦੋਂ ਦਿੱਲੀ ਨੂੰ ਹੋਰ ਵੱਧ ਪਾਣੀ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਪੀਣ ਵਾਲੇ ਪਾਣੀ ਦੀ ਲੋੜ ਨੂੰ ਪੂਰਾ ਕਰਨਾ ਇਕੱਲੇ ਹਰਿਆਣਾ ਦੀ ਜ਼ਿੰਮੇਵਾਰੀ ਨਹੀਂ ਹੈ।