ਹਰਿਆਣਾ ਨੂੰ ਮਿਲੀ ਵੱਖਰੀ ਵਿਧਾਨ ਸਭਾ ਲਈ ਥਾਂ, CM ਮਾਨ ਨੇ ਪੰਜਾਬ ਲਈ ਵੀ ਕੀਤੀ ਮੰਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁੱਖ ਮੰਤਰੀ ਮਨੋਹਰ ਲਾਲ ਦੇ ਕਹਿਣ 'ਤੇ ਕੇਂਦਰ ਸਰਕਾਰ ਨੇ ਹਰਿਆਣਾ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਨੂੰ ਵਿਧਾਨ ਸਭਾ ਇਮਾਰਤ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਨੂੰ ਚੰਡੀਗੜ੍ਹ'ਚ ਜ਼ਮੀਨ ਦਿੱਤੀ ਜਾਵੇਗੀ। ਗ੍ਰਹਿ ਮੰਤਰੀ ਨੇ ਜੈਪੁਰ 'ਚ ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਵਿੱਚ ਇਹ ਐਲਾਨ ਕੀਤਾ।

ਹਰਿਆਣਾ ਸਰਕਾਰ ਪਹਿਲਾਂ ਹੀ ਚੰਡੀਗੜ੍ਹ 'ਚ ਜ਼ਮੀਨ ਦੀ ਨਿਸ਼ਾਨਦੇਹੀ ਕਰ ਚੁੱਕੀ ਹੈ। ਰੇਲਵੇ ਲਾਈਟ ਪੁਆਇੰਟ ਤੋਂ ਆਈਟੀ ਪਾਰਕ ਤੱਕ ਜਾਣ ਵਾਲੀ ਮੌਜੂਦਾ ਜ਼ਮੀਨ ਵੀ ਯੂਟੀ ਪ੍ਰਸ਼ਾਸਨ ਵੱਲੋਂ ਦੇਣ ਲਈ ਤਿਆਰ ਹੈ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਐਲਾਨ ਤੋਂ ਬਾਅਦ ਜ਼ਮੀਨ ਅਲਾਟਮੈਂਟ 'ਚ ਤੇਜ਼ੀ ਆਵੇਗੀ। ਹਰਿਆਣਾ ਨੂੰ ਚੰਡੀਗੜ੍ਹ ਨਾਲ ਲੱਗਦੇ ਇਲਾਕੇ ਵਿੱਚ ਜ਼ਮੀਨ ਜਾਂ 550 ਕਰੋੜ ਰੁਪਏ ਦੇਣੇ ਪੈਣਗੇ।

ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਹਰਿਆਣਾ ਦੀ ਤਰਜ਼ 'ਤੇ ਪੰਜਾਬ ਨੂੰ ਵੀ ਚੰਡੀਗੜ੍ਹ 'ਚ ਵਿਧਾਨ ਸਭਾ ਦੀ ਇਮਾਰਤ ਬਣਾਉਣ ਲਈ ਜਗ੍ਹਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਟਵੀਟ ਰਾਹੀਂ ਲਿਖਿਆ ਕਿ ਮੈਂ ਕੇਂਦਰ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਹਰਿਆਣਾ ਦੀ ਤਰਜ਼ 'ਤੇ ਪੰਜਾਬ ਨੂੰ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ 'ਚ ਜ਼ਮੀਨ ਅਲਾਟ ਕਰੇ।