ਗੁਰਮੀਤ ਰਾਮ ਰਹੀਮ ਦੀ ਪੈਰੋਲ ਸਬੰਧੀ ਹੁਣ ਹਰਿਆਣਾ ਸਰਕਾਰ ਦੇ ਮੰਤਰੀ ਦੀ ਪੈਰਵੀ

by mediateam

ਸਿਰਸਾ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਸਬੰਧੀ ਹੁਣ ਹਰਿਆਣਾ ਸਰਕਾਰ ਦੇ ਮੰਤਰੀ ਪੈਰਵੀ ਕਰਦੇ ਨਜ਼ਰ ਆ ਰਹੇ ਹਨ। ਜਬਰ ਜਨਾਹ ਦੇ ਦੋ ਮਾਮਲਿਆਂ 'ਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਪੈਰੋਲ ਲਈ ਅਰਜ਼ੀ ਦਿੱਤੀ ਹੈ। ਖੱਟਰ ਸਰਕਾਰ ਦੇ ਮੰਤਰੀਆਂ ਦੇ ਬਦਲੇ ਸੁਰਾਂ ਤੋਂ ਬਾਅਦ ਇਸ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।ਮੌਜੂਦਾ ਸਮੇਂ ਖੱਟਰ ਸਰਕਾਰ 'ਚ ਜੇਲ੍ਹ ਮੰਤਰੀ ਕੇਐੱਲ ਪੰਵਾਰ ਨੇ ਕਿਹਾ ਕਿ ਹਰ ਕੈਦੀ ਨੂੰ ਇਕ ਸਾਲ ਸਜ਼ਾ ਕੱਟਣ ਤੋਂ ਬਾਅਦ ਪੈਰੋਲ ਦਾ ਅਧਿਕਾਰ ਹੈ। 

ਰਾਮ ਰਹੀਮ ਨੇ ਅਰਜ਼ੀ ਦਿੱਤੀ ਹੈ ਜੋ ਸਿਰਸਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜ ਦਿੱਤੀ ਗਈ ਹੈ। ਅਗਲੇਰੀ ਪ੍ਰਕਿਰਿਆ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।ਇੰਨਾ ਹੀ ਨਹੀਂ ਜੇਲ੍ਹ ਮੰਤਰੀ ਪਵਾਰ ਨੇ ਕਿਹਾ ਕਿ ਇਸ ਨੂੰ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਜੇਕਰ ਸਾਡਾ ਅਜਿਹਾ ਕੋਈ ਮਕਸਦ ਹੁੰਦਾ ਤਾਂ ਅਸੀਂ ਉਸ ਨੂੰ ਲੋਕ ਸਭਾ ਚੋਣਾਂ ਨੇੜੇ ਛੱਡਦੇ। ਸਰਕਾਰ ਦਾ ਅਜਿਹਾ ਕੋਈ ਇਰਾਦਾ ਨਹੀਂ ਹੈ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਨੇ ਦੋ ਸਾਲ ਪੂਰੇ ਹੋਣ ਤੋਂ ਪਹਿਲਾਂ ਹੀ ਪੈਰੋਲ ਦੀ ਅਰਜ਼ੀ ਦਾਖ਼ਲ ਕੀਤੀ ਹੈ।

More News

NRI Post
..
NRI Post
..
NRI Post
..