ਹਰਿਆਣਾ ਸਰਕਾਰ ਵੱਲੋਂ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣ ਦੇ ਮਾਮਲੇ ‘ਚ ਅੱਜ ਹਾਈ ਕੋਰਟ ਸੁਣਵਾਈ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਬਰ ਜਨਾਹ ਤੇ ਕਤਲ ਦੇ ਦੋਸ਼ਾਂ 'ਚ ਜੇਲ੍ਹ 'ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਨੇ 3 ਹਫ਼ਤਿਆਂ ਦੀ ਫਰਲੋ ਦਿੱਤੀ ਸੀ ਜਿਸ ਨੂੰ ਖ਼ਤਮ ਹੋਣ ਵਿਚ ਸਿਰਫ਼ 5 ਦਿਨ ਬਾਕੀ ਹਨ। ਦਰਅਸਲ ਸਵਾਲ ਉੱਠੇ ਹਨ ਕਿ ਆਖਰ ਜਬਰ ਜਨਾਹ ਤੇ ਕਤਲ ਵਰਗੇ ਗੰਭੀਰ ਮਾਮਲਿਆਂ 'ਚ ਦੋਸ਼ੀ ਨੂੰ ਫਰਲੋ ਕਿਵੇਂ ਦਿੱਤੀ ਜਾ ਸਕਦੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਫਰਲੋ ਦੇਣਾ ਸਰਾਸਰ ਗ਼ਲਤ ਫ਼ੈਸਲਾ ਹੈ।

ਹਾਈਕੋਰਟ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਦਾਇਰ ਕਰਨ ਤੇ ਸਾਰੇ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ। ਦੱਸ ਦੇਈਏ ਕਿ ਗੁਰਮੀਤ ਰਾਮ ਰਹੀਮ ਨੂੰ ਖ਼ਾਲਿਸਤਾਨੀ ਸਮਰਥਕਾਂ ਤੋਂ ਜਾਨ ਦਾ ਵੀ ਖ਼ਤਰਾ ਹੈ ਜਿਸ ਤੋਂ ਬਾਅਦ ਉਸ ਨੂੰ ਇਹ ਉੱਚ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।