
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਰਿਆਣਾ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦੱਸਿਆ ਜਾ ਰਿਹਾ ਕਿ ਚੰਡੀਗੜ੍ਹ ਪੁਲਿਸ ਨੂੰ ਜੂਨੀਅਰ ਮਹਿਲਾ ਕੋਚ ਦੇ ਫਟੇ ਹੋਏ ਕੱਪੜੇ ਬਰਾਮਦ ਹੋਏ ਹਨ। ਇਸ ਦੇ ਨਾਲ ਪੁਲਿਸ ਨੇ ਸੰਦੀਪ ਸਿੰਘ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ। DSP ਪਲਕ ਨੇ ਕਿਹਾ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੰਦੀਪ ਸਿੰਘ ਖ਼ਿਲਾਫ਼ ਧਾਰਾ 509 ਜੋੜੀ ਹੋਈ ਹੈ। ਇਸ ਮਾਮਲੇ ਨੂੰ ਲੈ ਕੇ DSP ਪਲਕ ਦੀ ਅਗਵਾਈ 'ਚ ਜਾਂਚ ਟੀਮ ਦਾ ਗਠਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਹਿਲਾ ਕੋਚ ਨੇ ਦੋਸ਼ ਲਗਾਏ ਸੀ ਕਿ ਉਹ ਖੇਡ ਮੰਤਰੀ ਸੰਦੀਪ ਸਿੰਘ ਦੀ ਸਰਕਾਰੀ ਰਿਹਾਇਸ਼ 'ਤੇ ਗਈ ਸੀ। ਇਸ ਦੌਰਾਨ ਹੀ ਮੰਤਰੀ ਨੇ ਉਸ ਨੂੰ ਆਪਣੇ ਕੈਬਿਨ 'ਚ ਬੁਲਾਇਆ ਤੇ ਉਸ ਨਾਲ ਛੇੜਛਾੜ ਕੀਤੀ । ਪੁਲਿਸ ਵਲੋਂ ਹਾਲਾਂਕਿ ਖੇਡ ਮੰਤਰੀ ਦਾ ਮੋਬਾਈਲ ਜ਼ਬਤ ਨਹੀਂ ਕੀਤਾ ਗਿਆ ਹੈ।
ਹੋਰ ਖਬਰਾਂ
Rimpi Sharma
Rimpi Sharma