“ਹਰਿਆਣਾ ਆਪਣਾ ਹੱਕ ਲੈ ਕੇ ਰਹੇਗਾ”, ਸ੍ਰੀ ਦਰਬਾਰ ਸਾਹਿਬ ਪਹੁੰਚੇ ਭੁਪਿੰਦਰ ਹੁੱਡਾ ਦਾ ਵੱਡਾ ਬਿਆਨ

by jaskamal

ਪੱਤਰ ਪ੍ਰੇਰਕ : ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਦਾ ਸ੍ਰੀ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨ ਕੀਤਾ ਗਿਆ ਤੇ ਨਾਲ ਹੀ ਪੰਜਾਬ ਦੇ ਕਈ ਸਿਆਸੀ ਲੀਡਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।

SYL ਦੇ ਮੁੱਦੇ ਉਤੇ ਵੱਡਾ ਬਿਆਨ : ਇਸ ਦੌਰਾਨ ਹੁੱਡਾ ਵਲੋਂ ਐਸਵਾਈਐਲ ਨੂੰ ਲੈਕੇ ਵੀ ਆਪਣਾ ਬਿਆਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪਰਾਲੀ ਨਾਲ ਹੋ ਰਹੇ ਪ੍ਰਦੂਸ਼ਣ ਬਾਰੇ ਵੀ ਆਪਣਾ ਪੱਖ ਰੱਖਿਆ ਹੈ। ਇਸ ਮੌਕੇ "ਹੁੱਡਾ ਨੇ ਕਿਹਾ ਕਿ ਐਸਵਾਈਐਲ ਨੂੰ ਲੈਕੇ ਸੁਪਰੀਮ ਕੋਰਟ ਨੇ ਵੀ ਹਰਿਆਣਾ ਸੂਬੇ ਦੇ ਹੱਕ 'ਚ ਕੇਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੰਜਾਬ ਤੋਂ ਪਾਣੀ ਨਹੀਂ ਮੰਗਦਾ ਪਰ ਹਰਿਆਣਾ ਆਪਣਾ ਹੱਕ ਵੀ ਨਹੀਂ ਛੱਡੇਗਾ।" ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ਹਰਿਆਣਾ ਆਪਣਾ ਹੱਕ ਲੈਕੇ ਰਹੇਗਾ।

More News

NRI Post
..
NRI Post
..
NRI Post
..