ਹਰਿਆਣਾ ਨੂੰ SC ‘ਚ ਮਿਲੀ ਜਿੱਤ, ਨਿੱਜੀ ਨੌਕਰੀਆਂ ਤੇ 75 ਫ਼ੀਸਦੀ ਰਾਖਵੇਂਕਰਨ ‘ਤੇ HC ਦੀ ਰੋਕ ਹੋਈ ਰੱਦ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਹਰਿਆਣਾ ਸਰਕਾਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਨਿੱਜੀ ਨੌਕਰੀਆਂ ਤੇ 75 ਫ਼ੀਸਦੀ ਰਾਖਵੇਂਕਰਨ ਤੇ ਲਗੀ ਰੋਕ ਰੱਦ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ ਹਾਈਕੋਰਟ ਨੂੰ ਇਸ ਮਾਮਲੇ 'ਤੇ ਚਾਰ ਹਫ਼ਤਿਆਂ ਦੇ ਅੰਦਰ ਅੰਤਿਮ ਫੈਸਲਾ ਲੈਣ ਦੀ ਬੇਨਤੀ ਕੀਤੀ ਹੈ। ਜਸਟਿਸ ਐਲ ਨਾਗੇਸ਼ਵਰ ਰਾਓ ਅਤੇ ਪੀਐਸ ਨਰਸਿਮਹਾ ਦੀ ਬੈਂਚ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਕਿ ਮਾਲਕਾਂ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ। ਹਾਈਕੋਰਟ ਨੇ ਕਿਹਾ ਸੀ ਕਿ ਇਸ ਕਾਨੂੰਨ ਤੇ ਰੋਕ ਲਗਾਉਣ ਦਾ ਕੋਈ ਕਾਰਨ ਨਹੀਂ ਹੈ।

ਦੱਸਿਆ ਜਾ ਰਹੀਆਂ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਖਿਲਾਫ ਇਸ ਮਹੀਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹਾਈ ਕੋਰਟ ਨੇ ਪ੍ਰਾਈਵੇਟ ਸੈਕਟਰ ਦੀਆਂ ਨੌਕਰੀਆਂ ਵਿੱਚ ਸਥਾਨਕ ਉਮੀਦਵਾਰਾਂ ਦੇ ਰਾਖਵੇਂਕਰਨ 'ਤੇ ਰੋਕ ਲਗਾ ਦਿੱਤੀ ਸੀ।