ਦੁੱਧ ਵੇਚਣ ਦੀ ਆੜ ‘ਚ ਕਰਦਾ ਸੀ ਨਸ਼ਾ ਸਪਲਾਈ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਪੁਲਿਸ ਟੀਮ ਨੇ ਮੌਕੇ 'ਤੇ ਦੋਸ਼ੀ ਕੋਲੋਂ 50.17 ਗ੍ਰਾਮ ਹੈਰੋਇਨ ਤੇ 16 ਪਾਬੰਦੀਸ਼ੁਦਾ ਟੀਕੇ ਬਰਾਮਦ ਹੋਏ ਹਨ। ਦੋਸ਼ੀ ਦੀ ਪਛਾਣ ਮਨੀਮਾਜਰਾ ਦੇ ਰਹਿਣ ਵਾਲੇ ਮਨਜੀਤ ਸਿੰਘ ਦੇ ਰੂਪ 'ਚ ਹੋਈ ਹੈ। ਦੋਸ਼ੀ ਖ਼ਿਲਾਫ਼ ਸਾਲ 2021 ਵਿੱਚ ਵੀ 1 ਹੋਰ ਮਾਮਲਾ ਦਰਜ਼ ਕੀਤਾ ਗਿਆ ਸੀ, ਹੁਣ ਫਿਰ ਨਸ਼ਾ ਸਪਲਾਈ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ਼ ਕੀਤਾ ਗਿਆ। ਪੁਲਿਸ ਟੀਮ ਵਲੋਂ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਫਾਇਰ ਸਟੇਸ਼ਨ ਕੋਲ 1 ਮੋਟਰਸਾਈਕਲ ਸਵਾਰ ਵਿਅਕਤੀ ਪੁਲਿਸ ਅਧਿਕਾਰੀਆਂ ਨੂੰ ਦੇਖ ਭੱਜਣ ਦੀ ਕੋਸ਼ਿਸ਼ ਕਰਦਾ ਹੋਇਆ ਡਿੱਗ ਪਿਆ, ਜਦੋ ਪੁਲਿਸ ਵਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਸ ਕੋਲੋਂ ਨਸ਼ੀਲੇ ਟੀਕੇ ਬਰਾਮਦ ਹੋਏ। ਦੋਸ਼ੀ ਮਨਜੀਤ ਸਿੰਘ ਦੁੱਧ ਵੇਚਣ ਦਾ ਕੰਮ ਕਰਦਾ ਹੈ ।ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।