ਸਿਹਤ ਵਿਭਾਗ ਦਾ ਕਰਮਚਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਾਜ਼ਿਲਕਾ ਵਿਜੀਲੈਂਸ ਵਿਭਾਗ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਲ ਲਗੀ ਜਦੋਂ ਸਿਹਤ ਵਿਭਾਗ ਦੇ ਕਰਮਚਾਰੀ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਵਿੰਦਰ ਕੁਮਾਰ ਵਾਸੀ ਮੁਰਾਦਵਾਲਾ ਭੁੰਗੜ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਕੋਲ ਫਾਜਿ਼ਲਕਾ ਦੇ ਸਰਕਾਰੀ ਹਸਪਤਾਲ ਦੀ ਸਕਰਾਰੀ ਕੰਟਿਨ ਦਾ ਠੇਕਾ ਹੈ ਤੇ ਹਸਪਤਾਲ ਅੰਦਰ ਜੋ ਗਰਭਵਤੀ ਔਰਤਾਂ ਆਪਣੀ ਡਿਲੀਵਰੀ ਕਰਵਾਉਣ ਆਉਂਦੀਆਂ ਹਨ ਉਨ੍ਹਾਂ ਲਈ ਹਸਪਤਾਲ ਵੱਲੋਂ ਮੁਫਤ ਡਾਇਟ ਮੁਹੱਇਆ ਕਰਵਾਇਆ ਜਾਂਦਾ ਹੈ।

ਉਸਨੇ ਵਿਜੀਲੈਂਸ ਵਿਭਾਗ ਨਾਲ ਸੈਟਿੰਗ ਕਰਕੇ ਫਾਜ਼ਿਲਕਾ ਦੇ ਗਊਸ਼ਾਲਾ ਰੋਡ ’ਤੇ ਇੱਕ ਬੈਂਕ ਦੇ ਨਜ਼ਦੀਕ ਉਕਤ ਕਲਰਕ ਨੂੰ ਪੈਸੇ ਦੇਣ ਲਈ ਬੁਲਾਇਆ ਤਾਂ ਜਿਵੇਂ ਉਸਨੇ ਕਲਰਕ ਨੂੰ 25000 ਰੁਪਏ ਰਿਸ਼ਵਤ ਦਿੱਤੀ ਤਾਂ ਮੌਕੇ ’ਤੇ ਵਿਜੀਲੈਂਸ ਵਿਭਾਗ ਨੇ ਉਕਤ ਕਲਰਕ ਨੂੰਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ।

More News

NRI Post
..
NRI Post
..
NRI Post
..