ਸਿਹਤ ਮੰਤਰੀ ਦੇ ਘਰ ED ਨੇ ਮਾਰੀ ਰੇਡ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਘਰ ’ਚੋਂ ਨਕਦੀ ਤੇ ਸੋਨਾ ਬਰਾਮਦ ਕੀਤਾ ਹੈ। ਦੱਸਿਆ ਜਾ ਰਿਹਾ ਹੈ ਈਡੀ ਨੇ ਸਤੇਂਦਰ ਜੈਨ ਤੇ ਉਨ੍ਹਾਂ ਨਾਲ ਜੁੜੇ ਕਰੀਬੀ ਲੋਕਾਂ ਖਿਲਾਫ ਛਾਪੇਮਾਰੀ ਤੋਂ ਬਾਅਦ 2.85 ਕਰੋੜ ਰੁਪਏ ਨਕਦ, 133 ਸੋਨੇ ਦੇ ਸਿੱਕੇ ਜ਼ਬਤ ਕੀਤੇ ਹਨ।

ED ਵਲੋਂ ਮਨੀ ਲਾਂਡਰਿੰਗ ਦੀ ਜਾਂਚ 'ਚ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਦੇ ਘਰ ਤੇ ਹੋਰ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਦੱਸਣਯੋਗ ਹੈ ਕਿ ਸਿਹਤ ਮੰਤਰੀ ਸਤੇਂਦਰ ਜੈਨ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ।