ਹਾਈ ਕੋਰਟ ‘ਚ ਤਜਿੰਦਰ ਬੱਗਾ ਮਾਮਲੇ ‘ਤੇ ਸੁਣਵਾਈ ਟਲੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਹਾਈਕੋਰਟ ਨੇ ਤਜਿੰਦਰ ਬੱਗਾ ਮਾਮਲੇ 'ਤੇ ਸੁਣਵਾਈ 15 ਜੁਲਾਈ ਤੱਕ ਟਾਲ ਦਿੱਤੀ ਹੈ। ਪੰਜਾਬ ਪੁਲਿਸ ਨੇ ਦਿੱਲੀ ਜ਼ਿਲਾਂ ਅਦਾਲਤ ਦੇ ਸਰਚ ਵਾਰੰਟ ਨੂੰ ਚੁਣੋਤੀ ਦਿੱਤੀ ਸੀ। ਦੱਸ ਦੇਈਏ ਦਿੱਲੀ ਹਾਈ ਕੋਰਟ ਨੇ ਭਾਜਪਾ ਆਗੂ ਤਜਿੰਦਰ ਪਾਲ ਸਿੰਘ ਬੱਗਾ ਦੀ ਐਫਆਈਆਰ ਰੱਦ ਕਰਨ ਦੀ ਪੰਜਾਬ ਪੁਲਿਸ ਦੀ ਪਟੀਸ਼ਨ ’ਤੇ ਦਿੱਲੀ ਪੁਲੀਸ ਤੋਂ ਜਵਾਬ ਮੰਗਿਆ ਹੈ।

ਜਸਟਿਸ ਅਨੂ ਮਲਹੋਤਰਾ ਨੇ ਕਿਹਾ ਕਿ ਜਵਾਬ ਦੇਹ ਚਾਰ ਹਫ਼ਤਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨਗੇ। ਮਾਮਲੇ ਦੀ ਅਗਲੀ ਸੁਣਵਾਈ 26 ਜੁਲਾਈ ਨੂੰ ਹੋਵੇਗੀ। ਪੰਜਾਬ ਪੁਲਿਸ ਦੇ ਭੜਕਾਊ ਬਿਆਨ ਦੇਣ, ਦੁਸ਼ਮਣੀ ਨੂੰ ਉਤਸ਼ਾਹਿਤ ਕਰਨ 'ਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ ਵਿੱਚ ਉਸਦੀ ਗ੍ਰਿਫਤਾਰੀ ਤੋਂ ਬਾਅਦ, ਦਿੱਲੀ ਪੁਲਿਸ ਨੇ 6 ਮਈ ਨੂੰ ਪੰਜਾਬ ਪੁਲਿਸ ਦੇ ਕਰਮਚਾਰੀਆਂ ਦੇ ਖਿਲਾਫ ਅਗਵਾ ਦੀ ਐਫਆਈਆਰ ਦਰਜ ਕੀਤੀ।