ਪੰਜਾਬ ‘ਚ 4-5 ਦਿਨਾਂ ‘ਚ ਵਧੇਗਾ ਗਰਮੀ ਦਾ ਕਹਿਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਭਰ ਦੇ ਲੋਕਾਂ ਨੂੰ ਵੱਧ ਰਹੀ ਗਰਮੀ ਨੂੰ ਲੈ ਕੇ ਪਹਿਲਾਂ ਤੋਂ ਹੋ ਵਧੇਰੇ ਸੁਚੇਤ ਰਹਿਣਾ ਪਵੇਗਾ ਕਿਉਂਕਿ ਆਉਣ ਵਾਲੇ 4-5 ਦਿਨਾਂ 'ਚ ਗਰਮੀ ਦਾ ਕਹਿਰ ਪਹਿਲਾਂ ਤੋਂ ਵੀ ਜ਼ਿਆਦਾ ਰਹਿਣ ਵਾਲਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਪ੍ਰਭਾਰੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਜਿਹੜੇ ਸ਼ਹਿਰ ਜਾਂ ਇਲਾਕੇ ਰਾਜਸਥਾਨ ਦੇ ਨਾਲ ਲੱਗਦੇ ਹਨ, ਉਨ੍ਹਾਂ 'ਚ ਵੱਧ ਤੋਂ ਵੱਧ ਤਾਪਮਾਨ ਦਾ ਪਾਰਾ 45 ਡਿਗਰੀ ਸੈਲਸੀਅਸ ਜਾਂ ਫਿਰ ਇਸ ਤੋਂ ਜ਼ਿਆਦਾ ਵੀ ਰਹਿ ਸਕਦਾ ਹੈ ਤੇ ਜਿਹੜੇ ਇਲਾਕੇ ਹਿਮਾਚਲ ਦੇ ਨਾਲ ਲੱਗਦੇ ਹਨ, ਉਨ੍ਹਾਂ 'ਚ ਤਾਪਮਾਨ ਦਾ ਪਾਰਾ 38 ਡਿਗਰੀ ਤੋਂ 40 ਡਿਗਰੀ ਸੈਲਸੀਅਸ ਵਿਚਕਾਰ ਰਹਿ ਸਕਦਾ ਹੈ। ਕਾਲੇ ਰੰਗ ਦੇ ਕੱਪੜਿਆਂ ਦਾ ਇਸਤੇਮਾਲ ਨਾ ਕਰਨ ਤੇ ਜ਼ਿਆਦਾ ਤੋਂ ਜ਼ਿਆਦਾ ਪਾਣੀ ਪੀਣ। ਬਿਨਾਂ ਜ਼ਰੂਰੀ ਕੰਮ ਦੇ ਘਰ ਤੋਂ ਬਾਹਰ ਜਾਣ ਤੋਂ ਪਰਹੇਜ਼ ਕਰਨ ਅਤੇ ਖ਼ਾਸਕ ਰਕੇ ਬਜ਼ੁਰਗ ਅਤੇ ਛੋਟੇ ਬੱਚਿਆਂ ਦਾ ਧਿਆਨ ਰੱਖਣ।

More News

NRI Post
..
NRI Post
..
NRI Post
..