ਪੰਜਾਬ ’ਚ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

by nripost

ਲੁਧਿਆਣਾ (ਰਾਘਵ): ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸ਼ੁੱਕਰਵਾਰ ਨੂੰ ਹੀਟ ਵੇਵ ਦਾ ਯੈਲੋ ਅਲਰਟ ਅਤੇ ਸ਼ਨਿਚਰਵਾਰ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਜ਼ਿਲ੍ਹਾ ਬਠਿੰਡਾ ਤੇ ਫਾਜ਼ਿਲਕਾ ਵਿਚ ਦਿਨ ਦਾ ਤਾਪਮਾਨ ਸਭ ਤੋਂ ਵੱਧ 42.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਐੱਸਬੀਐੱਸ ਨਗਰ ਦਾ ਤਾਪਮਾਨ 40.3 ਡਿਗਰੀ ਸੈਲਸੀਅਸ, ਸੰਗਰੂਰ ਦਾ ਤਾਪਮਾਨ 40.2 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤਨ ਤਾਪਮਾਨ 4.6 ਡਿਗਰੀ ਸੈਲਸੀਅਸ ਡਿੱਗਿਆ ਹੈ, ਜਿਹੜਾ ਕਿ ਆਮ ਤੋਂ 2.4 ਡਿਗਰੀ ਸੈਲਸੀਅਸ ਹੇਠਾਂ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੀ ਪੇਸ਼ੀਨਗੋਈ ਮੁਤਾਬਕ 23 ਮਈ ਅਤੇ 25 ਨੂੰ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ 24 ਮਈ ਨੂੰ ਹੀਟ ਵੇਵ ਦਾ ਆਰੈਂਜ ਅਲਰਟ ਹੈ ਅਤੇ ਨਾਲ ਹੀ 40-50 ਕਿਲੋਮੀਟਰ ਤੇਜ਼ ਗਤੀ ਨਾਲ ਧੂੜ ਭਰੀ ਹਨੇਰੀ ਚੱਲਣ ਦੀ ਵੀ ਸੰਭਾਵਨਾ ਹੈ। ਉੱਥੇ 26 ਤੋਂ 29 ਮਈ ਤੱਕ ਮੌਸਮ ਦਾ ਯੈਲੋ ਅਲਰਟ ਰਹੇਗਾ, ਜਿਸ ਵਿਚ ਗਰਜ-ਚਮਕ ਦੇ ਨਾਲ ਛਿੱਟਾਂ ਪੈ ਸਕਦੀਆਂ ਹਨ ਅਤੇ ਧੂੜ ਭਰੀ ਹਨੇਰੀ ਚੱਲਣ ਦੀ ਸੰਭਾਵਨਾ ਹੈ।

More News

NRI Post
..
NRI Post
..
NRI Post
..