ਅਕਾਲੀ ਅਤੇ ‘ਆਪ’ ਵਿਧਾਇਕਾਂ ਵੱਲੋਂ ਰਾਜਪਾਲ ਦੇ ਭਾਸ਼ਣ ਦੌਰਾਨ ਭਾਰੀ ਹੰਗਾਮਾ

by vikramsehajpal

ਪੰਜਾਬ,ਚੰਡੀਗੜ੍ਹ,(ਦੇਵ ਇੰਦਰਜੀਤ) :ਇਹ ਬਜਟ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਸੈਸ਼ਨ ਹੋਣ ਕਰ ਕੇ ਇਸ ਨੂੰ ਕਾਫ਼ੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। ਇਹ ਬਜਟ ਸੈਸ਼ਨ ਪੂਰੀ ਤਰ੍ਹਾਂ ਹੰਗਾਮੇ ਭਰਿਆ ਰਹੇਗਾ ਕਿਉਂਕਿ ਵਿਰੋਧੀ ਪਾਰਟੀਆਂ ਆਮ ਆਦਮੀ ਪਾਰਟੀ ਤੇ ਸ਼ੋ੍ਰਮਣੀ ਅਕਾਲੀ ਦਲ ਨੇ ਚੋਣ ਵਾਅਦਿਆਂ ਨੂੰ ਆਧਾਰ ਬਣਾ ਕੇ ਸਰਕਾਰ ਨੂੰ ਸਦਨ ਵਿਚ ਘੇਰਨ ਦੀ ਰਣਨੀਤੀ ਬਣਾਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ।

ਦੱਸਣਯੋਗ ਹੈ ਕੀ ਬਜਟ ਸ਼ੁਰੂ ਹੁੰਦੇ ਹੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਅੰਦਰ ਜ਼ਬਰਦਸਤ ਹੰਗਾਮਾ ਕੀਤਾ ਗਿਆ। ਅੱਜ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ।