ਲੁਧਿਆਣਾ ‘ਚ ਭਾਰੀ ਹੰਗਾਮਾ, ਰੋਡ ਜਾਮ

by nripost

ਲੁਧਿਆਣਾ (ਨੇਹਾ): ਮਹਾਨਗਰ 'ਚ ਜਿਥੇ ਭਾਰੀ ਹੰਗਾਮਾ ਹੋਇਆ, ਉਥੇ ਹੀ ਨੌਜਵਾਨਾਂ ਵਲੋਂ ਰੋਡ ਜਾਮ ਵੀ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਸਮਰਾਲਾ ਚੌਕ ਵਿਖੇ ਪ੍ਰਵਾਸੀ ਨੌਜਵਾਨਾਂ ਨੇ ਸ਼ਰੇਆਮ ਗੁੰਡਾਗਰਦੀ ਕੀਤੀ ਹੈ। ਇਸ ਦੌਰਾਨ ਨੌਜਵਾਨਾਂ ਦੀ ਪੁਲੀਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਵੀ ਹੋਈ।

ਦੱਸ ਦੇਈਏ ਕਿ ਪੰਜਾਬ ਵਿੱਚ ਪਰਵਾਸੀਆਂ ਦੀ ਗੁੰਡਾਗਰਦੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਮਾਮਲਾ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਸਾਹਮਣੇ ਆਇਆ ਹੈ, ਜਿੱਥੇ ਕਾਲਜ ਦੀ ਬੱਸ ਨੇ ਇਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਕਾਫੀ ਹੰਗਾਮਾ ਹੋ ਗਿਆ।