ਖੰਨਾ (ਨੇਹਾ): ਅੱਜ ਸਵੇਰੇ ਖੰਨਾ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮਸ਼ਹੂਰ ਕੱਪੜਾ ਕਾਰੋਬਾਰੀ ਅਤੇ ਫੈਸ਼ਨ ਡਿਜ਼ਾਈਨਰ ਆਸ਼ੂ ਵਿਜਨ ਦੇ ਘਰ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੀ ਕਾਰ ਨੂੰ ਅੱਗ ਲਾਉਣ ਦੀ ਕੋਸ਼ਿਸ਼ ਵੀ ਕੀਤੀ। ਪਰਿਵਾਰਕ ਮੈਂਬਰਾਂ ਨੇ ਤੁਰੰਤ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।
ਜਾਣਕਾਰੀ ਮੁਤਾਬਕ ਇਹ ਘਟਨਾ ਖੰਨਾ ਦੇ ਖਟੀਕਾ ਇਲਾਕੇ ਦੀ ਹੈ। ਆਸ਼ੂ ਵਿਜਨ ਖੰਨਾ ਦੇ ਮੇਨ ਬਜ਼ਾਰ ਵਿੱਚ ਸਥਿਤ “ਦੇਵ ਕਲੈਕਸ਼ਨ” ਨਾਮ ਦੇ ਇੱਕ ਕੱਪੜੇ ਦੇ ਸ਼ੋਅਰੂਮ ਦਾ ਮਾਲਕ ਹੈ। ਪੰਜਾਬ ਦੇ ਕਈ ਮਸ਼ਹੂਰ ਗਾਇਕ ਅਤੇ ਕਲਾਕਾਰ ਉਸ ਦੇ ਸ਼ੋਅਰੂਮ ਤੋਂ ਆਪਣੇ ਕੱਪੜੇ ਡਿਜ਼ਾਈਨ ਕਰਵਾਉਂਦੇ ਹਨ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਹਮਲਾਵਰਾਂ ਦੀ ਭਾਲ ਲਈ ਨਾਕਾਬੰਦੀ ਕੀਤੀ ਜਾ ਰਹੀ ਹੈ।



