LOC ‘ਤੇ ਭਾਰਤ-ਪਾਕਿ ਵਿਚਾਲੇ ਭਾਰੀ ਗੋਲੀਬਾਰੀ, 2 ਜਵਾਨ ਸ਼ਹੀਦ

by mediateam

ਸ੍ਰੀਨਗਰ (Vikram Sehajpal) : ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਵਿਚਕਾਰ ਸੋਮਵਾਰ ਨੂੰ ਭਾਰੀ ਗੋਲੀਬਾਰੀ ਹੋਈ। ਪਾਕਿ ਫਾਇਰਿੰਗ ਵਿੱਚ ਫੌਜ ਦੇ 2 ਜਵਾਨ ਸ਼ਹੀਦ ਹੋ ਗਏ ਹਨ। ਫੌਜ ਦੇ ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੁਰ ਅਤੇ ਰਾਜੌਰੀ ਜ਼ਿਲ੍ਹਿਆਂ ਵਿੱਚ ਕੰਟਰੋਲ ਰੇਖਾ ਦੇ ਪਾਰੋਂ ਹੋਈ ਗੋਲੀਬਾਰੀ ਵਿੱਚ 2 ਫੌਜੀ ਜਵਾਨ ਸ਼ਹੀਦ ਹੋ ਗਏ ਹਨ। ਤਾਜ਼ਾ ਘਟਨਾ ਕੰਟਰੋਲ ਰੇਖਾ ਨੇੜੇ ਸੁੰਦਰਬਨੀ ਸੈਕਟਰ ਵਿੱਚ ਵਾਪਰੀ।

ਸੂਤਰਾਂ ਨੇ ਦੱਸਿਆ ਕਿ ਗੋਲੀਬਾਰੀ ਅਜੇ ਵੀ ਜਾਰੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨੀ ਘੁਸਪੈਠੀਏ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਨੂੰ ਭਾਰਤੀ ਫੌਜ ਨੇ ਬਾਹਰ ਕੱਢ ਦਿੱਤਾ। ਇਸ ਤੋਂ ਪਹਿਲਾਂ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੁਰ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ਵਿੱਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਵਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿੱਚ ਇੱਕ ਫੌਜੀ ਸ਼ਹੀਦ ਹੋ ਗਿਆ ਸੀ।

ਇੱਕ ਸੈਨਾ ਅਧਿਕਾਰੀ ਨੇ ਕਿਹਾ, “ਪਾਕਿਸਤਾਨੀ ਫੌਜ ਨੇ ਬਿਨ੍ਹਾਂ ਕਿਸੇ ਭੜਕਾਹਟ ਦੇ ਗੁਰੇਜ਼ ਸੈਕਟਰ ਵਿੱਚ ਅੱਜ (ਸੋਮਵਾਰ) ਜੰਗਬੰਦੀ ਦੀ ਉਲੰਘਣਾ ਕੀਤੀ। ਸਾਡੀ ਫੌਜ ਨੇ ਢੁਕਵਾ ਕਦਮ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਇਸ ਉਲੰਘਣਾ ਦਾ ਜਵਾਬ ਦਿੱਤਾ।

More News

NRI Post
..
NRI Post
..
NRI Post
..