
ਜਲੰਧਰ (ਨੇਹਜਾ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਖਬਰ ਸਾਹਮਣੇ ਆਈ ਹੈ ਕਿ ਅੱਜ ਯਾਨੀ ਵੀਰਵਾਰ ਨੂੰ ਜਲੰਧਰ ਦੇ ਬਲਦੇਵ ਨਗਰ 'ਚ ਨਸ਼ਿਆਂ ਖਿਲਾਫ ਵਿੱਢੀ ਜੰਗ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਭਾਰੀ ਪੁਲੀਸ ਫੋਰਸ ਵੱਲੋਂ ਇਲਾਕੇ ਵਿੱਚ ਚੈਕਿੰਗ ਕੀਤੀ ਗਈ। ਇਹ ਕਾਰਵਾਈ ਏ.ਸੀ.ਪੀ. ਸੈਂਟਰਲ ਨਿਰਮਲ ਸਿੰਘ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਵਾਹਨਾਂ ਦੀ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਨਿਰਮਲ ਸਿੰਘ ਨੇ ਦੱਸਿਆ ਕਿ ਜਲੰਧਰ ਦੇ ਕਈ ਇਲਾਕਿਆਂ ਵਿੱਚ ਸਰਚ ਅਪ੍ਰੇਸ਼ਨ ਜਾਰੀ ਹਨ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਭਵਿੱਖ ਵਿੱਚ ਵੀ ਇਹ ਅਭਿਆਨ ਜਾਰੀ ਰਹਿਣਗੇ।