ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਸ਼ ! ਅਲਰਟ ਹੋਇਆ ਜਾਰੀ

by vikramsehajpal

ਅੰਮ੍ਰਿਤਸਰ (ਸਾਹਿਬ) - ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਪੰਜਾਬ ਵਿਚ ਅਗਲੇ 24 ਘੰਟਿਆਂ ਦੌਰਾਨ ਭਾਰੀ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੱਸ ਦਈਏ ਕਿ ਕੱਲ੍ਹ ਸ਼ਾਮ ਤੋਂ ਹੀ ਸੂਬੇ ਵਿਚ ਮੌਸਮ ਬਦਲਿਆ ਹੋਇਆ ਹੈ। ਕਈ ਜ਼ਿਲ੍ਹਿਆਂ ਵਿਚ ਬਾਰਸ਼ ਕਾਰਨ ਮੌਸਮ ਠੰਢਾ ਹੋਇਆ ਹੈ। ਦਿੱਲੀ ਵਿਚ ਅਜੇ ਵੀ ਰੁਕ-ਰੁਕ ਕੇ ਬਾਰਿਸ਼ ਜਾਰੀ ਹੈ।

ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਖੜ੍ਹੀ ਹੋ ਗਈ ਹੈ। ਦੂਜੇ ਪਾਸੇ ਮੌਸਮ ਵਿਭਾਗ (IMD) ਨੇ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਦੇਸ਼ ਭਰ ਦੇ ਪੰਜ ਰਾਜਾਂ ਵਿਚ ਭਾਰੀ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਦਰਮਿਆਨੀ ਬਾਰਿਸ਼ ਦੇ ਮੱਦੇਨਜ਼ਰ, ਉੱਤਰੀ ਭਾਰਤ ਅਤੇ ਉੱਤਰ ਪੂਰਬੀ ਭਾਰਤ ਲਈ ਇੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਆਈ.ਐਮ.ਡੀ. ਨੇ ਕਿਹਾ ਕਿ ਦਿੱਲੀ ਅਤੇ ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ ‘ਤੇ ਮਾਨਸੂਨ ਦਾ ਟਰਫ ਬਣਿਆ ਹੋਇਆ ਹੈ।

ਦੂਜੇ ਪਾਸੇ ਬੰਗਲਾਦੇਸ਼ ਦੇ ਨੇੜੇ ਚੱਕਰਵਾਤੀ ਘੱਟ ਦਬਾਅ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੱਖਣੀ ਪਾਕਿਸਤਾਨ ਅਤੇ ਤਾਮਿਲਨਾਡੂ ਵਿੱਚ ਵੀ ਘੱਟ ਦਬਾਅ ਬਣਿਆ ਹੋਇਆ ਹੈ। ਇਸ ਕਾਰਨ ਉੱਤਰੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਨੇ ਉੱਤਰਾਖੰਡ, ਪੱਛਮੀ ਬੰਗਾਲ ਵਿੱਚ ਗੰਗਾ ਦੇ ਦੱਖਣੀ ਹਿੱਸੇ, ਕੇਰਲ, ਦੱਖਣੀ ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਹੈ।

More News

NRI Post
..
NRI Post
..
NRI Post
..