ਸਵੇਰ ਤੋਂ ਹੋ ਰਹੀ ਭਾਰੀ ਬਰਸਾਤ ਨੇ ਵਧਾਈਆਂ ਮੁਸ਼ਕਲਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕੁਝ ਇਲਾਕਿਆਂ 'ਚ ਅੱਜ ਸਵੇਰ ਤੋਂ ਹੀ ਭਾਰੀ ਬਰਸਾਤ ਹੋ ਰਹੀ ਹੈ। ਉੱਥੇ ਹੀ ਮੌਸਮ ਵਿਭਾਗ ਅਨੁਸਾਰ ਅੱਜ ਜਲੰਧਰ ,ਪਟਿਆਲਾ, ਫਤਹਿਗੜ੍ਹ ਸਾਹਿਬ, ਬਟਾਲਾ, ਡੇਰਾ ਬਾਬਾ ਨਾਨਕ, ਮੋਗਾ ,ਮਾਨਸਾ 'ਚ ਭਾਰੀ ਬਾਰਿਸ਼ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ । ਦੱਸਿਆ ਜਾ ਰਿਹਾ ਅਗਲੇ ਆਉਣ ਵਾਲੇ 5 ਦਿਨਾਂ ਤੱਕ ਉਤਰਾਖੰਡ, ਬਿਹਾਰ ,ਸਿੱਕਮ ,ਉੱਤਰ ਪ੍ਰਦੇਸ਼ 'ਚ ਭਾਰੀ ਬਰਸਾਤ ਹੋਵੇਗੀ, ਉੱਥੇ ਹੀ ਤੇਜ਼ ਹਵਾਵਾਂ ਤੇ ਬਰਸਾਤ ਕਾਰਨ ਕੁਝ ਖੇਤਰਾਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।

ਇਸ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ ,ਅਸਾਮ ,ਨਾਗਾਲੈਂਡ ਸਮੇਤ ਕਈ ਥਾਵਾਂ 'ਤੇ ਤੇਜ਼ ਬਾਰਿਸ਼ ਦੇ ਆਸਾਰ ਹਨ। ਮੌਸਮ ਵਿਭਾਗ ਵਲੋਂ ਹਰਿਆਣਾ ,ਪੰਜਾਬ ,ਚੰਡੀਗੜ੍ਹ 'ਚ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਦੂਜੇ ਪਾਸੇ ਮੱਧ ਮਹਾਰਾਸ਼ਟਰ ,ਪੱਛਮੀ ਬੰਗਾਲ, ਪੂਰਬੀ ਭਾਰਤ 'ਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ।