ਪੰਜਾਬ ਦੇ ਕਈ ਇਲਾਕਿਆਂ ‘ਚ ਹੋਵੇਗੀ ਭਾਰੀ ਬਰਸਾਤ, ਅਲਰਟ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਇਲਾਕਿਆਂ 'ਚ ਦੇਰ ਰਾਤ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਜਿਸ ਕਰਕੇ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ, ਉੱਥੇ ਹੀ ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ 'ਚ 2.8 ਮਿਲੀਮੀਟਰ, ਗੁਰਦਾਸਪੁਰ 'ਚ 16.4 ,ਹੁਸ਼ਿਆਰਪੁਰ 'ਚ 23.5 ,ਰੋਪੜ 'ਚ 2.7 ਮਿਲੀਮੀਟਰ, ਪਟਿਆਲਾ 'ਚ 11.7 ਮਿਲੀਮੀਟਰ ਤੱਕ ਮੀਂਹ ਰਿਕਾਰਡ ਕੀਤਾ ਗਿਆ। ਦੱਸਿਆ ਜਾ ਰਿਹਾ ਲੁਧਿਆਣਾ ਦੇ ਕਈ ਹਿੱਸਿਆਂ 'ਚ ਅੱਜ ਸਵੇਰੇ ਹਲਕੀ ਬਾਰਿਸ਼ ਹੋਈ ।ਮੌਸਮ ਵਿਭਾਗ ਮੁਤਾਬਕ ਪੱਛਮੀ ਮਾਲਵਾ ਨੂੰ ਛੱਡ ਕੇ ਪੰਜਾਬ ਦੇ ਬਾਕੀ ਜ਼ਿਲ੍ਹਿਆਂ 'ਚ 23 ਅਗਸਤ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ ।ਹਾਲਾਂਕਿ ਬਾਕੀ ਸੂਬਿਆਂ 'ਚ ਤਾਪਮਾਨ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਦੱਸ ਦਈਏ ਕਿ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਰਕੇ ਕਈ ਪਿੰਡ ਪਾਣੀ ਵਿੱਚ ਹ ਡੁੱਬ ਗਏ , ਜਿਸ ਕਰਕੇ ਹੜ੍ਹ ਦਾ ਖ਼ਤਰਾ ਪੈਦਾ ਹੋ ਗਿਆ ।