ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਵੇਗੀ ਅੱਜ ਭਾਰੀ ਬਰਸਾਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਜਿੱਥੇ ਪਿਛਲੇ ਕਈ ਦਿਨਾਂ ਤੋਂ ਹੋਈ ਭਾਰੀ ਬਰਸਾਤ ਕਾਰਨ ਕਈ ਪਿੰਡਾਂ 'ਚ ਹੜ੍ਹ ਵਰਗੇ ਹਾਲਾਤ ਬਣ ਗਏ ,ਉੱਥੇ ਹੀ ਅੱਜ ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਤੇਜ਼ ਹਵਾਵਾਂ ਤੇ ਭਾਰੀ ਬਰਸਾਤ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ। ਦੱਸਿਆ ਜਾ ਰਿਹਾ ਪੰਜਾਬ ਦੇ 3 ਜ਼ਿਲ੍ਹਿਆਂ 'ਚ ਹਵਾਵਾਂ ਨਾਲ ਬਰਸਾਤ ਹੋਵੇਗੀ,ਜਦਕਿ ਬਾਕੀ ਇਲਾਕਿਆਂ ਵਿੱਚ ਮੌਸਮ ਸਾਫ ਰਹਿਣ ਵਾਲਾ ਹੈ, ਜਿਸ ਕਾਰਨ ਲੋਕਾਂ ਨੂੰ ਹੁੰਮਸ ਝੱਲਣੀ ਪਵੇਗੀ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਮੌਸਮ ਖੁਸ਼ਕ ਰਹੇਗਾ। ਜਿਸ ਕਾਰਨ ਲੋਕਾਂ ਨੂੰ ਗਰਮੀ ਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੰਮ੍ਰਿਤਸਰ 'ਚ 22 ਮਿਲੀਮੀਟਰ, ਪਠਾਨਕੋਟ 'ਚ, 0.3 ਮਿਲੀਮੀਟਰ ,ਫਿਰੋਜ਼ਪੁਰ 'ਚ 2.5 ਮਿਲੀਮੀਟਰ ਤੱਕ ਮੀਂਹ ਦਰਜ਼ ਕੀਤਾ ਗਿਆ ਹੈ । ਮਾਹਿਰਾਂ ਮੁਤਾਬਕ ਜਲੰਧਰ, ਮੋਗਾ, ਮਾਨਸਾ ,ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਸਮੇਤ ਹੋਰ ਵੀ ਇਲਾਕਿਆਂ 'ਚ ਬਾਰਿਸ਼ ਹੋਣ ਦੇ ਆਸਾਰ ਹਨ ।