ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਐਕਸ਼ਨ ਦੀ ਤਿਆਰੀ ‘ਚ ਹਾਈਕਮਾਂਡ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਜੋ ਹਾਈਕਮਾਂਡ ਨੂੰ ਪੱਤਰ ਲਿਖਿਆ ਸੀ, ਉਸ ਵਿੱਚ ਸਿੱਧੂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਕਾਰਵਾਈ ਦੀ ਮੰਗ ਕੀਤੀ ਸੀ, ਨੂੰ ਲੈ ਕੇ ਸੋਨੀਆ ਗਾਂਧੀ ਨੇ ਐਕਸ਼ਨ ਲੈਣ ਦਾ ਮਨ ਬਣਾ ਲਿਆ ਹੈ।

ਦੱਸ ਦੇਈਏ ਕਿ ਸੋਨੀਆ ਨੂੰ ਲਿਖੇ ਪੱਤਰ 'ਚ ਚੌਧਰੀ ਨੇ ਕਿਹਾ ਹੈ, ''ਨਵੰਬਰ ਤੋਂ ਪੰਜਾਬ 'ਚ ਪਾਰਟੀ ਦੇ ਇੰਚਾਰਜ ਹੋਣ ਤੋਂ ਬਾਅਦ ਹੁਣ ਤੱਕ ਮੇਰਾ ਮੁਲਾਂਕਣ ਇਹ ਹੈ ਕਿ ਸਿੱਧੂ ਕਾਂਗਰਸ ਸਰਕਾਰ ਦੇ ਕੰਮਕਾਜ ਦੀ ਲਗਾਤਾਰ ਆਲੋਚਨਾ ਕਰਦੇ ਆ ਰਹੇ ਹਨ।''