ਹਾਈਕਮਾਨ ਕਰੇਗੀ ਪੰਜਾਬ ਦੇ ਹਿੱਤ ’ਚ ਫ਼ੈਸਲਾ : ਸਿੱਧੂ

by vikramsehajpal

ਦਿੱਲੀ (ਦੇਵ ਇੰਦਰਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੇ ਵੇਣੂਗੋਪਾਲ ਦਰਮਿਆਨ ਦਿੱਲੀ ਵਿਖੇ ਮੁਲਾਕਾਤ ਹੋਈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਨਾਲ ਸਬੰਧਿਤ ਜੋ ਵੀ ਚਿੰਤਾਵਾਂ ਸਨ।

ਉਨ੍ਹਾਂ ਬਾਰੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਜਾਣੂ ਕਰਵਾ ਦਿੱਤਾ ਹੈ ਅਤੇ ਮੈਨੂੰ ਉਨ੍ਹਾਂ ’ਤੇ ਪੂਰਾ ਵਿਸ਼ਵਾਸ ਹੈ ਕਿ ਉਹ ਪੰਜਾਬ ਦੇ ਹਿੱਤ ’ਚ ਹੀ ਫ਼ੈਸਲਾ ਲੈਣਗੇ।

ਹਰੀਸ਼ ਰਾਵਤ ਨੇ ਸਪੱਸ਼ਟ ਕੀਤਾ ਕਿ ਹਾਈਕਮਾਨ ਨੇ ਸਿੱਧੂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਤੇ ਉਹ ਚਾਹੁੰਦੀ ਹੈ ਕਿ ਸਿੱਧੂ ਆਪਣੇ ਅਹੁਦੇ ਉੱਤੇ ਬਣੇ ਰਹਿਣ ਤੇ ਮਜ਼ਬੂਤੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਤੁਹਾਨੂੰ ਇਸ ਬਾਰੇ ਵਿਸਥਾਰ ਨਾਲ ਪਤਾ ਲੱਗ ਜਾਵੇਗਾ।

More News

NRI Post
..
NRI Post
..
NRI Post
..