ਹਾਈਕੋਰਟ ਨੇ ਪੰਜਾਬ ’ਚ ਬਾਹਰਲੇ ਸੂਬਿਆਂ ਦੀ ਫ਼ਸਲ ਵੇਚਣ ਤੇ ਲਾਈ ਰੋਕ

by simranofficial

ਪੰਜਾਬ (ਐਨ .ਆਰ .ਆਈ ਮੀਡਿਆ ): ਪੰਜਾਬ ਵਿੱਚ ਸਸਤੇ ਰੇਟਾਂ ’ਤੇ ਫਸਲ ਮੰਗਵਾ ਕੇ ਸੂਬੇ ਦੀਆਂ ਮੰਡੀਆਂ ਵਿੱਚ ਮਹਿੰਗੇ ਸਰਕਾਰੀ ਰੇਟਾਂ ’ਤੇ ਵੇਚਣ ਨੂੰ ਲੈ ਕੇ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੀਆਂ ਸਰਕਾਰੀ ਮੰਡੀਆਂ ਵਿੱਚ ਇਹ ਫਸਲ ਨਹੀਂ ਵੇਚੀ ਜਾ ਸਕੇਗੀ। ਦੱਸਣਯੋਗ ਹੈ ਕਿ ਅਜਿਹੇ ਪੰਜਾਬ ਵਿੱਚ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਦੋਂ ਬਾਹਰਲੇ ਸੂਬਿਆਂ ਤੋਂ ਘੱਟ ਰੇਟ ‘ਤੇ ਫਸਲਾਂ ਮੰਗਵਾ ਕੇ ਸੂਬੇ ਦੀਆਂ ਮੰਡੀਆਂ ਵਿੱਚ ਵੇਚਿਆ ਜਾਂਦਾ ਹੈ, ਜਿਸ ਨਾਲ ਕੁਝ ਲੋਕਾਂ ਵੱਲੋਂ ਤਾਂ ਮੁਨਾਫਾ ਕਮਾਇਆ ਜਾ ਰਿਹਾ ਹੈ ਪਰ ਕਿਸਾਨਾਂ ਨੂੰ ਇਸ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਸੰਬੰਧੀ ਕਿਸਾਨਾਂ ਵਿੱਚ ਰੋਸ ਵੀ ਪਾਇਆ ਜਾ ਰਿਹਾ ਹੈ। ਪਰ ਹੁਣ ਹਾਈਕੋਰਟ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸੂਬੇ ਦੀਆਂ ਸਰਕਾਰੀ ਮੰਡੀਆਂ ਵਿੱਚ ਇਹ ਫਸਲ ਨਹੀਂ ਵੇਚੀ ਜਾ ਸਕੇਗੀ, ਹਾਲਾਂਕਿ ਬਾਹਰਲੇ ਸੂਬਿਆਂ ਤੋਂ ਫਸਲ ਮੰਗਵਾਉਣ ’ਤੇ ਰੋਕ ਨਹੀਂ ਲਗਾਈ ਗਈ ਹੈ।