ਸੁਮੇਧ ਸੈਣੀ ਦੀ ਵਿਜੀਲੈਂਸ ਮਾਮਲੇ ਵਿਚ ਹਾਈਕੋਰਟ ਵੱਲੋਂ ਪਟੀਸ਼ਨ ਖਾਰਿਜ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਇਕ ਵਾਰ ਫਿਰ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਗਏ। ਸੁਮੇਧ ਸਿੰਘ ਸੈਣੀ ਨੇ ਇਕ ਅਰਜ਼ੀ ਦਾਖ਼ਲ ਕਰਕੇ ਮੰਗ ਕੀਤੀ ਸੀ ਕਿ ਹਾਈਕੋਰਟ ਦੀ ਮਨਜ਼ੂਰੀ ਦੇ ਬਿਨਾਂ ਵਿਜੀਲੈਂਸ ਉਨ੍ਹਾਂ ’ਤੇ ਦਰਜ ਮਾਮਲੇ ਵਿਚ ਕੋਈ ਧਾਰਾ ਨਾ ਜੋੜੇ। ਜਸਟਿਸ ਅਵਿਨਾਸ਼ ਝਿੰਗਨ ਨੇ ਸੁਣਵਾਈ ਤੋਂ ਬਾਅਦ ਸੈਣੀ ਦੀ ਪਟੀਸ਼ਨ ਖਾਰਜ ਕਰ ਦਿੱਤੀ।

ਸੈਣੀ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਛੋਟ ਦਿੱਤੀ, ਜਿਸ ਤੋਂ ਬਾਅਦ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਵਿਜੀਲੈਂਸ ਬਿਊਰੋ ਨੇ ਸੈਣੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਮਾਮਲਾ ਦਰਜ ਕੀਤਾ ਹੋਇਆ ਹੈ, ਜਿਸ ਵਿਚ ਸੈਣੀ ਨੂੰ ਇਨਵੈਸਟੀਗੇਸ਼ਨ ਜੁਆਇਨ ਕਰਨ ਦੀ ਸ਼ਰਤ ’ਤੇ ਹਾਈਕੋਰਟ ਨੇ ਅਗਾਊਂ ਜ਼ਮਾਨਤ ਦਿੱਤੀ ਸੀ।