ਹਾਈ ਕੋਰਟ ਨੇ ਹਿਜਾਬ ਪਹਿਨਣ ਦੀ ਮਨਜ਼ੂਰੀ ਮੰਗਣ ਦੇ ਸੰਬੰਧ ‘ਚ ਮੁਸਲਿਮ ਕੁੜੀਆਂ ਦੀ ਪਟੀਸ਼ਨ ਕੀਤੀ ਖਾਰਜ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਰਨਾਟਕ ਹਾਈ ਕੋਰਟ ਨੇ ਜਮਾਤ 'ਚ ਹਿਜਾਬ ਪਹਿਨਣ ਦੀ ਮਨਜ਼ੂਰੀ ਮੰਗਣ ਦੇ ਸੰਬੰਧ 'ਚ ਮੁਸਲਿਮ ਕੁੜੀਆਂ ਵਲੋਂ ਦਾਇਰ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ। ਹਾਈ ਕੋਰਟ ਦੇ ਚੀਫ਼ ਜਸਟਿਸ ਰਿਤੂਰਾਜ ਅਵਸਥੀ, ਜਸਟਿਸ ਕ੍ਰਿਸ਼ਨ ਐੱਸ. ਦੀਕਸ਼ਤ ਅਤੇ ਜੱਜ ਜੇ.ਐੱਮ. ਕਾਜੀ ਦੀ ਬੈਂਚ ਨੂੰ ਉਡੁਪੀ ਦੀਆਂ ਕੁੜੀਆਂ ਦੀ ਪਟੀਸ਼ਨ ਦੀ ਸੁਣਵਾਈ ਲਈ ਗਠਿਤ ਕੀਤਾ ਗਿਆ ਸੀ। ਇਨ੍ਹਾਂ ਕੁੜੀਆਂ ਵਲੋਂ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਜਮਾਤ 'ਚ ਸਕੂਲੀ ਯੂਨੀਫਾਰਮ ਦੇ ਨਾਲ-ਨਾਲ ਹਿਜਾਬ ਪਹਿਨਣ ਦੀ ਮਨਜ਼ੂਰੀ ਦਿੱਤੀ ਜਾਵੇ, ਕਿਉਂਕਿ ਇਹ ਉਨ੍ਹਾਂ ਦੀ ਧਾਰਮਿਕ ਆਸਥਾ ਦਾ ਹਿੱਸਾ ਹੈ।

ਦੱਸਣਯੋਗ ਹੈ ਕਿ ਹਿਜਾਬ ਵਿਵਾਦ ਨੂੰ ਲੈ ਕੇ ਕਰਨਾਟਕ ਹਾਈ ਕੋਰਟ ਦੀ ਸਿੰਗਲ ਬੈਂਚ ਨੇ ਪਹਿਲੀ ਸੁਣਵਾਈ 8 ਫਰਵਰੀ 2022 ਨੂੰ ਕੀਤੀ ਸੀ। ਇਸ ਤੋਂ ਬਾਅਦ 10 ਫਰਵਰੀ ਨੂੰ 2022 ਨੂੰ 3 ਜੱਜਾਂ ਦੀ ਬੈਂਚ ਨੇ ਸੁਣਵਾਈ ਸ਼ੁਰੂ ਕੀਤੀ ਅਤੇ ਅਗਲੇ ਆਦੇਸ਼ ਤੱਕ ਵਿਦਿਆਰਥੀਆਂ ਦੀ ਧਾਰਮਿਕ ਪੌਸ਼ਾਕ 'ਤੇ ਰੋਕ ਲਗਾ ਦਿੱਤੀ ਸੀ।

More News

NRI Post
..
NRI Post
..
NRI Post
..