ਹਾਈਕੋਰਟ ਤੋਂ ਰਾਹਤ : ਸੁਖਪਾਲ ਖਹਿਰਾ ਨੂੰ ਮਿਲੀ ਜ਼ਮਾਨਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਖਪਾਲ ਖਹਿਰਾ ਨੂੰ ਈਡੀ ਵਲੋਂ ਮਨੀ ਲਾਂਡਰਿੰਗ ਦੇ ਅਧੀਨ ਦਰਜ ਕੇਸ ਵਿੱਚ ਜਮਾਨਤ ਦਿੱਤੀ ਹੈ। ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਅਤੇ ਬਾਅਦ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਮੋਹਾਲੀ ਦੀ ਅਦਾਲਤ ਤੋਂ ਜਮਾਨਤ ਖ਼ਾਰਜ ਹੋਣ ਤੋਂ ਬਾਅਦ ਖਹਿਰਾ ਨੇ ਹਾਈਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਜਿਸ ਉੱਤੇ ਹਾਈਕੋਰਟ ਨੇ ਆਪਣਾ ਫੈਸਲਾ ਦਿੰਦਿਆਂ ਖਹਿਰਾ ਨੂੰ ਜਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਭਰਨ ਦੀ ਮਨਜ਼ੂਰੀ ਦੇ ਦਿੱਤੀ ਗਈ ਸੀ।