ਸਹਿਜਧਾਰੀ ਸਿੱਖਾਂ ਦੇ ਵੋਟ ਦੇ ਅਧਿਕਾਰ ਨੂੰ ਖ਼ਤਮ ਕਰਨ ਵਾਲੀ ਪਟੀਸ਼ਨ ‘ਤੇ ਹਾਈਕੋਰਟ ਨੇ SGPC ਤੋਂ ਮੰਗਿਆ ਜਵਾਬ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 'ਚ ਸਹਿਜਧਾਰੀ ਸਿੱਖਾਂ ਦੇ ਵੋਟ ਦੇ ਅਧਿਕਾਰ ਨੂੰ ਖ਼ਤਮ ਕਰਨ ਵਾਲੀ ਪਟੀਸ਼ਨ 'ਤੇ ਐੱਸ. ਜੀ. ਪੀ. ਸੀ. ਤੋਂ ਜਵਾਬ ਮੰਗਿਆ ਗਿਆ ਹੈ। ਦਰਅਸਲ ਸਹਿਜਧਾਰੀ ਸਿੱਖ ਪਾਰਟੀ ਵੱਲੋਂ ਸਾਲ 2017 'ਚ ਪਟੀਸ਼ਨ ਦਾਖ਼ਲ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ ਕੀਤੀ ਗਈ ਸੋਧ ਨੂੰ ਚੁਣੌਤੀ ਦਿੱਤੀ ਗਈ ਸੀ।

ਹਾਈਕੋਰਟ ਨੇ ਐੱਸ. ਜੀ. ਪੀ. ਸੀ. ਨੂੰ 4 ਹਫ਼ਤਿਆਂ ਅੰਦਰ ਇਸ ਮਾਮਲੇ 'ਚ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਕੋਰੋਨਾ ਦੇ ਕਹਿਰ ਕਾਰਨ ਇਸ ਪਟੀਸ਼ਨ 'ਤੇ ਸੁਣਵਾਈ ਨਹੀਂ ਹੋ ਸਕੀ। ਪਟੀਸ਼ਨ 'ਚ ਕਿਹਾ ਗਿਆ ਕਿ ਇਸ ਸੋਧ ਦੇ ਚੱਲਦਿਆਂ 70 ਲੱਖ ਤੋਂ ਵਧੇਰੇ ਸਹਿਜਧਾਰੀ ਸਿੱਖ ਐੱਸ. ਜੀ. ਪੀ. ਸੀ. ਚੋਣਾਂ 'ਚ ਵੋਟ ਦੇ ਅਧਿਕਾਰੀ ਤੋਂ ਵਾਂਝੇ ਰਹਿ ਜਾਣਗੇ।