High Court ਨੇ Twitter ਨੂੰ ਪਾਈ ਝਾੜ, ਕਾਨੂੰਨ ਦੀ ਪਾਲਣਾ ਕਰੋ ਨਹੀਂ ਤਾਂ ਆਪਣੀ ਦੁਕਾਨ ਬੰਦ ਕਰ ਲਓ…

by jaskamal

ਨਿਊਜ਼ ਡੈਸਕ (ਜਸਕਮਲ) : ਆਂਧਰਾ ਪ੍ਰਦੇਸ਼ ਹਾਈ ਕੋਰਟ ਨੇ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਦੇ ਆਪਣੇ ਆਦੇਸ਼ ਦਾ ਸਨਮਾਨ ਨਾ ਕਰਨ ਲਈ ਇੰਟਰਨੈਟ ਮੀਡੀਆ ਪਲੇਟਫਾਰਮ ਟਵਿਟਰ ਨੂੰ ਝਾੜ ਪਾਈ ਹੈ। ਅਦਾਲਤ ਨੇ ਟਵਿਟਰ ਨੂੰ ਕਿਹਾ ਹੈ ਕਿ ਇਸ ਮੁੱਦੇ 'ਤੇ ਇਸ ਨੂੰ ਕਿਉਂ ਨਾ ਬੰਦ ਕੀਤਾ ਜਾਵੇ। ਅਦਾਲਤ ਨੇ ਕਿਹਾ, ਤੁਹਾਨੂੰ ਕਾਨੂੰਨ ਦੀ ਪਾਲਣਾ ਕਰਨੀ ਹੋਵੇਗੀ, ਨਹੀਂ ਤਾਂ ਤੁਸੀ ਆਪਣੀ ਦੁਕਾਨ ਬੰਦ ਕਰ ਲਵੇ।

ਚੀਫ਼ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਐੱਮ. ਸਤਿਆਨਾਰਾਇਣ ਮੂਰਤੀ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਟਵਿੱਟਰ ਦੀ ਗਤੀਵਿਧੀ ਅਦਾਲਤ ਦਾ ਅਪਮਾਨ ਕਰਨ ਦੇ ਬਰਾਬਰ ਹੈ। ਡਿਵੀਜ਼ਨ ਬੈਂਚ ਨੇ ਸੋਮਵਾਰ ਨੂੰ ਪੁੱਛਿਆ ਕਿ ਉਸ ਵਿਰੁੱਧ ਅਪਰਾਧਿਕ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਅਦਾਲਤ ਨੇ ਟਵਿਟਰ ਨੂੰ ਅਗਲੀ ਸੁਣਵਾਈ ਵਾਲੇ ਦਿਨ ਇਸ ਸਬੰਧੀ ਹਲਫਨਾਮਾ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਅਤੇ ਅਗਲੀ ਸੁਣਵਾਈ 7 ਫਰਵਰੀ ਨੂੰ ਤੈਅ ਕੀਤੀ। ਸਖ਼ਤ ਰੁਖ਼ ਅਪਣਾਉਂਦੇ ਹੋਏ ਹਾਈ ਕੋਰਟ ਨੇ ਟਵਿੱਟਰ ਨੂੰ ਕਿਹਾ ਕਿ ਉਹ ਬਚਣ ਲਈ ਤਕਨੀਕ ਦਾ ਸਹਾਰਾ ਨਹੀਂ ਲੈ ਸਕਦਾ।