ਹਿਜਾਬ ਵਿਵਾਦ : ਹਿਜਾਬ ਦੀ ਇਜਾਜ਼ਤ ਨਾ ਮਿਲਣ ’ਤੇ 231 ਵਿਦਿਆਰਥਣਾਂ ਨੇ ਪ੍ਰੀਖਿਆ ਦੇਣ ਤੋਂ ਕੀਤੀ ਨਾਂਹ 

by jaskamal

ਨਿਊਜ਼ ਡੈਸਕ : ਕਰਨਾਟਕ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਸੂਬੇ ’ਚ ਫਿਰ ਹਿਜਾਬ ਵਿਵਾਦ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ। ਉੱਪਿਨੰਗਾਡੀ ’ਚ ਹਿਜਾਬ ਪਹਿਨ ਕੇ ਕਾਲਜ ਪਹੁੰਚੀਆਂ 231 ਮੁਸਲਿਮ ਵਿਦਿਆਰਥਣਾਂ ਨੂੰ ਹਿਜਾਬ ਦੀ ਇਜਾਜ਼ਤ ਨਾ ਮਿਲਣ ’ਤੇ ਵਿਦਿਆਰਥਣਾਂ ਨੇ ਸਰਕਾਰੀ ਪੀਯੂ ਕਾਲਜ ਦੀ ਪ੍ਰੀਖਿਆ ’ਚ ਬੈਠਣ ਤੋਂ ਇਨਕਾਰ ਕਰ ਦਿੱਤਾ। ਕਾਲਜ ਨੇ ਵਿਦਿਆਰਥਣਾਂ ਨੂੰ ਕਿਹਾ ਸੀ ਕਿ ਉਹ ਹਿਜਾਬ ਪਹਿਨ ਕੇ ਪ੍ਰੀਖਿਆ ’ਚ ਸ਼ਾਮਲ ਨਹੀਂ ਹੋ ਸਕਦੀਆਂ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕੈਂਪਸ ’ਚ ਜੰਮ ਕੇ ਪ੍ਰਦਰਸ਼ਨ ਕੀਤਾ।

ਮੀਡੀਆ ਰਿਪੋਰਟਾਂ ਮੁਤਾਬਕ, ਕਾਲਜ ਨੇ ਹਾਈਕੋਰਟ ਦੇ ਹੁਕਮ ਦਾ ਹਵਾਲਾ ਦਿੱਤਾ ਸੀ। ਪੀਯੂ ਕਾਲਜ ਦੇ ਉਪ ਨਿਰਦੇਸ਼ਕ ਨੇ ਕਿਹਾ ਕਿ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਾ ਪ੍ਰੀਖਿਆ ’ਚ ਸ਼ਾਮਲ ਨਹੀਂ ਹੋ ਸਕੇਗਾ ਪਰ ਵਿਦਿਆਰਥਣਾਂ ਨੇ ਉਨ੍ਹਾਂ ਦੀ ਇਕ ਨਹੀਂ ਸੁਣੀ ਅਤੇ ਬਿਨਾਂ ਪ੍ਰੀਖਿਆ ਦਿੱਤੇ ਹੀ ਕਾਲਜ ਤੋਂ ਪਰਤ ਆਈਆਂ। ਦੂਜੇ ਪਾਸੇ ਕਰਨਾਟਕ ਹਾਈ ਕੋਰਟ ਵੀ ਫ਼ੈਸਲੇ ਨੂੰ ਚੁਣੌਤੀ ਦੇ ਰਹੀਆਂ ਪਟੀਸ਼ਨਾਂ ’ਤੇ ਸੁਣਵਾਈ ਲਈ ਤਿਆਰ ਹੈ। ਜਾਣਕਾਰੀ ਅਨੁਸਾਰ ਸੁਣਵਾਈ ਹੋਲੀ ਛੁੱਟੀ ਤੋਂ ਬਾਅਦ ਹੋ ਸਕਦੀ ਹੈ।

More News

NRI Post
..
NRI Post
..
NRI Post
..