ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ‘ਚ ਛੁੱਟੀ ਦਾ ਐਲਾਨ

by jaskamal

ਨਿਊਜ਼ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪਿਛਲੀ ਸਰਕਾਰ ਵੇਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ‘ਤੇ ਸਿਰਫ਼ ਨਵਾਂਸ਼ਹਿਰ 'ਚ ਛੁੱਟੀ ਹੁੰਦੀ ਸੀ, ਹੁਣ ਤੋਂ ਪੂਰੇ ਪੰਜਾਬ 'ਚ 23 ਮਾਰਚ ਨੂੰ ਛੁੱਟੀ ਹੋਵੇਗੀ।

ਦੱਸ ਦੇਈਏ ਕਿ ਅੱਜ ਸੀਐੱਮ ਮਾਨ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦਾ ਤੀਸਰਾ ਤੇ ਆਖਰੀ ਦਿਨ ਹੈ। ਸੀ.ਐੱਮ. ਮਾਨ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਤੇ ਸੰਵਿਧਾਨ ਨਿਰਮਾਤਾ ਡਾ. ਭੀਮਰਾਵ ਅੰਬੇਡਕਰ ਦੀ ਮੂਰਤੀ ਲੱਗੇਗੀ। ਕਾਂਗਰਸ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਇੱਕ ਚੰਗਾ ਕਦਮ ਦੱਸਿਆ। ਅੱਜ ਆਖਰੀ ਦਿਨ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦੇ ਪ੍ਰਸਤਾਵ ‘ਤੇ ਬਹਿਸ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੱਕ ਟਾਲ ਦਿੱਤੀ ਗਈ। ਮਾਨ ਇਸ ਤੋਂ ਪਹਿਲਾਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਐਂਟੀ-ਕੁਰੱਪਸ਼ਨ ਨੰਬਰ ਜਾਰੀ ਕਰਨਗੇ।

More News

NRI Post
..
NRI Post
..
NRI Post
..